ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਈ.ਡੀ. ਨੇ ਕੀਤਾ ਗਿ੍ਫਤਾਰ

ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜਿਥੇ ਰਾਜਨੀਤੀ ਸਰਗਰਮ ਹੈ, ਉਥੇ ਇਨਫੋਰਸਮੈਂਟ ਡਾਇਰੈਕਟਰੇਟ (ਈ.ਡੀ.) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਿਰਾਸਤ ਲਿਆ ਗਿਆ ਹੈ


ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜਿਥੇ ਰਾਜਨੀਤੀ ਸਰਗਰਮ ਹੈ, ਉਥੇ ਇਨਫੋਰਸਮੈਂਟ ਡਾਇਰੈਕਟਰੇਟ (ਈ.ਡੀ.) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ  ਹਿਰਾਸਤ ਚ ਲਿਆ ਗਿਆ ਹੈ | ਦੱਸ ਦਈਏ ਕਿ ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਤੋਂ ਬਾਅਦ ਹਨੀ ਨੂੰ  ਹਿਰਾਸਤ 'ਚ ਲਿਆ ਗਿਆ| ਦੱਸ ਦਈਏ ਕਿ ਪਿਛਲੇ ਦਿਨੀਂ ਈ.ਡੀ. ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ ਅਤੇ ਇਸ ਦੌਰਾਨ ਹਨੀ ਦੇ ਟਿਕਾਣਿਆਂ ਤੋਂ ਈ.ਡੀ ਨੂੰ  ਕਰੋੜਾਂ ਰੁਪਏ ਨਗਦੀ ਬਰਾਮਦ ਹੋਈ ਸੀ|

ਦੱਸ ਦਈਏ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ 'ਚ ਛਾਪੇਮਾਰੀ ਕੀਤੀ ਗਈ| ਭੁਪਿੰਦਰ ਸੋਨੀ ਨੂੰ  ਬੀਤੇ ਦਿਨ ਈ.ਡੀ. ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ| ਜਿਸ ਦੌਰਾਨ ਭੁਪਿੰਦਰ ਹਨੀ ਨੂੰ  ਈ.ਡੀ. ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗਿ੍ਫਤਾਰ ਕੀਤਾ ਹੈ|

ਜਾਣਕਾਰੀ ਮੁਤਾਬਕ ਹਨੀ ਸਿੰਘ ਦਾ ਸਿਵਲ ਹਸਪਤਾਲ ਜਲੰਧਰ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ| ਉਸ ਨੂੰ  ਅੱਜ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਮੋਹਾਲੀ ਵਿੱਚ ਪੇਸ਼ ਕਰਨ ਲਈ ਲਿਆਂਦਾ ਜਾਵੇਗਾ|

ਈ.ਡੀ. ਦੇ ਸੂਤਰਾਂ ਨੇ ਛਾਪੇਮਾਰੀ ਦੌਰਾਨ ਮਨਮਾਨੀ ਕਰਨ ਦੇ ਦੋਸ਼ਾਂ ਨੂੰ  ਸਿਰੇ ਤੋਂ ਨਕਾਰ ਦਿੱਤਾ ਸੀ| ਉਨ੍ਹਾਂ ਕਿਹਾ ਸੀ ਕਿ ਮੰਗਲਵਾਰ ਨੂੰ  ਸ਼ੁਰੂ ਕੀਤੀ ਗਈ ਕਾਰਵਾਈ 'ਚ ਕਾਨੂੰਨੀ ਪ੍ਰਕਿਰਿਆਵਾਂ ਤੋਂ ਬਾਅਦ ਕੀਤੀ ਗਈ ਸੀ ਅਤੇ ਇਸ ਦੌਰਾਨ ਕੋਈ ਨਿੱਜੀ ਟਿੱਪਣੀ ਜਾਂ ਧਮਕੀ ਨਹੀਂ ਦਿੱਤੀ ਗਈ ਸੀ |

ਸੂਤਰਾਂ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਮੰਗਲਵਾਰ ਨੂੰ  ਪੰਜਾਬ ਦੇ ਮੋਹਾਲੀ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ ਹੋਰ ਸ਼ਹਿਰਾਂ 'ਚ ਦਰਜਨ ਭਰ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕੀਤੀ ਗਈ, ਜੋ ਕਿਾ ਬੁੱਧਵਾਰ ਤੜਕੇ ਖਤਮ ਹੋ ਗਈ|  ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ ਅਤੇ ਇਸ ਦੌਰਾਨ ਜਾਂਚ ਏਜੰਸੀ ਵੱਲੋਂ ਡੀ ਗਿਣਤੀ ਵਿੱਚ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਸਨ|

ਈ.ਡੀ. ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਛਾਪੇਮਾਰੀ ਕੁਦਰਤਦੀਪ ਸਿੰਘ, ਦਿ ਪਿੰਜੌਰ ਰਾਇਲਟੀ ਕੰਪਨੀ ਅਤੇ ਇਸ ਦੇ ਭਾਈਵਾਲਾਂ, ਕੰਵਰਮਹੀਪ ਸਿੰਘ, ਮਨਪ੍ਰੀਤ ਸਿੰਘ, ਸੁਸ਼ੀਲ ਕੁਮਾਰ ਜੋਸ਼ੀ, ਜਗਵੀਰ ਇੰਦਰ ਸਿੰਘ, ਰਣਦੀਪ ਸਿੰਘ, ਪ੍ਰੋਵਾਈਡਰ ਓਵਰਸੀਜ਼ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਅਤੇ ਇਸ ਦੇ ਡਾਇਰੈਕਟਰਾਂ ਅਤੇ ਸ਼ੇਅਰ ਹੋਲਡਰਾਂ ਦੇ ਖਿਲਾਫ ਕੀਤੀ ਗਈ ਹੈ, ਜਿਸ ਵਿੱਚ ਭੁਪਿੰਦਰ ਸਿੰਘ ਅਤੇ ਸੰਦੀਪ ਕੁਮਾਰ ਵੀ ਸ਼ਾਮਲ ਹੈ|

ਫਲੈਟ 'ਚੋ ਬਰਾਮਦ ਹੋਏ ਕਰੋੜਾਂ ਰੁਪਏ 

ਦੱਸ ਦਈਏ ਕਿ ਭੁਪਿੰਾਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਇੱਥੇ ਛਾਪੇਮਾਰੀ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰੀ ਮਾਤਰਾ ਵਿੱਚ ਕੀਮਤੀ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਸੀ| ਇਸ ਛਾਪੇਮਾਰੀ ਵਿੱਚ ਈ.ਡੀ. ਨੂੰ  10 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਮਿਲੀ ਹੈ| ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਸਮੇਤ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ¢ਕੀਮਤੀ ਸਮਾਨ ਦੀ ਬਰਾਮਦਗੀ ਤੋਂ ਬਾਅਦ ਜਾਂਚ ਲਈ ਈ.ਡੀ. ਵੱਲੋਂ ਤਲਬ ਕੀਤਾ ਗਿਆ ਸੀ| ਜਾਂਚ ਤੋਂ ਬਾਅਦ ਉਸ ਨੂੰ  ਛੱਡ ਦਿੱਤਾ ਗਿਆ ਅਤੇ ਉਸ ਨੂੰ  ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ, ਪਰ ਉਹ ਈ.ਡੀ. ਦੇ ਸਾਹਮਣੇ ਪੇਸ਼ ਨਹੀਂ ਹੋਇਆ|


ਈ.ਡੀ. ਨੇ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਦੀ ਨਕਦੀ ਕੀਤੀ ਜ਼ਬਤ

ਹਨੀ ਦੀ ਗਿ੍ਫਤਾਰੀ ਉਸ ਸਮੇਂ ਹੋਈ, ਜਦੋਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ| ਚੰਨੀ ਇਸ ਅਹੁੱਦੇ ਲਈ ਸਭ ਤੋਂ ਅੱਗੇ ਹਨ| ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚੋਣਾਂ ਵਿੱਚ ਭਾਜਪਾ ਦਾ ਵੱਡਾ ਦਾਅ ਹੈ ਅਤੇ ਈ.ਡੀ. ਚੰਨੀ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਨੂੰ  ਗਿ੍ਫਤਾਰ ਕਰ ਸਕਦੀ ਹੈ, ਜਿਸ ਵਿੱਚ ਉਸ ਦੇ ਭਰਾ ਇੱਕ ਰਿਟਾਇਰਡ ਚੀਫ ਇੰਜੀਨੀਅਰ ਵੀ ਸ਼ਾਮਲ ਹਨ , ਜਦੋਂ ਪਹਿਲਾਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਮੁਲਜ਼ਮ ਸੀ|

Get the latest update about Chief Minister of Punjab, check out more about arrested, the Enforcement Directorate, Truescoop & Truescoopnews

Like us on Facebook or follow us on Twitter for more updates.