ਪੰਜਾਬ ਦੇ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਇੱਕ ਹੋਰ ਮਹੱਤਵਪੂਰਨ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਭਰ ਵਿੱਚ ਲੋਕਾਂ ਦੇ ...

ਇੱਕ ਹੋਰ ਮਹੱਤਵਪੂਰਨ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਭਰ ਵਿੱਚ ਲੋਕਾਂ ਦੇ ਘਰ-ਘਰ ਤੱਕ ਨਿਰਵਿਘਨ ਰਾਸ਼ਨ ਪਹੁੰਚਾਉਣ ਲਈ ਨਿਵੇਕਲੀ ਸਕੀਮ ਦਾ ਐਲਾਨ ਕੀਤਾ। ਇਸ ਸਬੰਧੀ ਇੱਕ ਵੀਡੀਓ ਸੁਨੇਹੇ ਵਿੱਚ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੇ ਥੈਲਿਆਂ ਵਿੱਚ ਭਰ ਕੇ ਵਧੀਆ ਗੁਣਵੱਤਾ ਦਾ ਰਾਸ਼ਨ ਭਾਵ ਕਣਕ ਜਾਂ ਆਟਾ ਅਤੇ ਦਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ, “ਤੁਹਾਨੂੰ ਹੁਣ ਰਾਸ਼ਨ ਲੈਣ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਜਾਂ ਆਪਣੀ ਦਿਹਾੜੀ ਤੋਂ ਖੁੰਝਣ ਦੀ ਜ਼ਰੂਰਤ ਨਹੀਂ ਹੈ ਅਤੇ ਹੁਣ ਸਾਡੇ ਅਧਿਕਾਰੀ ਤੁਹਾਡੇ ਘਰ ਰਾਸ਼ਨ ਪਹੁੰਚਾਉਣ ਤੋਂ ਪਹਿਲਾਂ ਤੁਹਾਡੇ ਘਰ ਵਿਚ ਮੌਜੂਦ ਹੋਣ ਬਾਰੇ ਪੁੱਛਿਆ ਕਰਨਗੇ।”

ਮਾਨ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਉਨ੍ਹਾਂ ਲਾਭਪਾਤਰੀਆਂ ਨੂੰ ਵੀ ਇੱਕ ਬਦਲ ਦਿੱਤਾ ਜਾਵੇਗਾ ਜੋ ਆਪਣੀ ਸਹੂਲਤ ਅਨੁਸਾਰ ਨੇੜਲੇ ਡਿਪੂਆਂ ਤੋਂ ਰਾਸ਼ਨ ਦੀ ਸਪਲਾਈ ਲੈਣਾ ਚਾਹੁੰਦੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਲੋਕਾਂ ਨੂੰ ਰਾਸ਼ਨ ਲੈਣ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ ਜਦੋਂਕਿ ਹੁਣ ਡਿਜੀਟਲ ਯੁੱਗ ਵਿੱਚ ਲੋਕ ਬਹੁਤ ਘੱਟ ਸਮੇਂ ਵਿੱਚ ਕੋਈ ਵੀ ਚੀਜ਼ ਆਪਣੀ ਥਾਂ ’ਤੇ ਆਨਲਾਈਨ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਲੋਕ ਹਿਤੈਸ਼ੀ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੇ ਦਰ `ਤੇ ਹੀ ਵਧੀਆ ਗੁਣਵੱਤਾ ਦਾ ਰਾਸ਼ਨ ਮਿਲਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਸਾਡੀਆਂ ਮਾਵਾਂ ਨੂੰ ਰਾਸ਼ਨ ਲੈਣ ਲਈ 2-2 ਕਿਲੋਮੀਟਰ ਤੱਕ ਵੀ ਜਾਣਾ ਪੈਂਦਾ ਸੀ ਅਤੇ ਉਹ ਰਾਸ਼ਨ ਵੀ ਘਟੀਆ ਗੁਣਵੱਤਾ ਦਾ ਹੁੰਦਾ ਸੀ ਜੋ ਕਿ ਖਾਣ ਲਈ ਢੁਕਵਾਂ ਨਹੀਂ ਹੁੰਦਾ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਤੁਹਾਡੇ ਘਰ ਦੇ ਦਰਵਾਜ਼ੇ `ਤੇ ਵਧੀਆ ਅਤੇ ਸਵੱਛ ਰਾਸ਼ਨ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਰੂਪ-ਰੇਖਾ ਜਲਦੀ ਹੀ ਉਲੀਕੀ ਜਾਵੇਗੀ।

ਮਾਨ ਨੇ ਅੱਗੇ ਕਿਹਾ ਕਿ ਇਹ ਸਕੀਮ ਪਹਿਲਾਂ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ ਪਰ ਕੇਂਦਰ ਵੱਲੋਂ ਇਸ ਨੂੰ ਕਿਸੇ ਤਰ੍ਹਾਂ ਰੋਕ ਦਿੱਤਾ ਗਿਆ ਸੀ ਕਿਉਂਕਿ ਕੇਂਦਰ ਦਾ ਇਰਾਦਾ ਲੋਕਾਂ ਨੂੰ ਰਾਸ਼ਨ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਕਰਨਾ ਸੀ।

Get the latest update about aam admi party true scoop punjabi, check out more about ghar ghar rashn scheme & bhagwant mann

Like us on Facebook or follow us on Twitter for more updates.