2 ਸਾਲ ਪੁਰਾਣੇ ਦੰਗਾ ਮਾਮਲੇ 'ਚ ਮੁੱਖ ਮੰਤਰੀ ਮਾਨ ਦੀ ਅਦਾਲਤ 'ਚ ਪੇਸ਼ੀ

'ਆਪ' ਆਗੂਆਂ ਨੇ ਜਨਵਰੀ 2020 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਵਿਰੁੱਧ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਹਰਪਾਲ ਚੀਮਾ ਅੱਜ ਇੱਥੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਦੀ ਅਦਾਲਤ ਵਿੱਚ ਦੋ ਸਾਲ ਪੁਰਾਣੇ ਦੰਗਿਆਂ ਦੇ ਇੱਕ ਮਾਮਲੇ ਵਿੱਚ ਪੇਸ਼ ਹੋਏ ਹਨ। 'ਆਪ' ਆਗੂਆਂ ਨੇ ਜਨਵਰੀ 2020 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਵਿਰੁੱਧ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ। ਹਾਲਾਂਕਿ ਅਦਾਲਤ ਨੇ ਇਕ ਹੋਰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੇਸ਼ੀ ਤੋਂ ਛੋਟ ਦੇ ਦਿੱਤੀ ਸੀ।

ਜਿਕਰਯੋਗ ਹੈ ਕਿ 10 ਜਨਵਰੀ, 2020 ਨੂੰ ਇੱਕ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ 'ਤੇ ਪਥਰਾਅ ਕਰਨ ਦੇ ਦੋਸ਼ ਹੇਠ ਮਾਨ ਅਤੇ ਚੀਮਾ ਸਮੇਤ 'ਆਪ' ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ 'ਤੇ ਚੰਡੀਗੜ੍ਹ ਦੇ ਸੈਕਟਰ 4 ਸਥਿਤ ਐਮ.ਐਲ.ਏ ਹੋਸਟਲ ਨੇੜੇ ਦੰਗਾ ਕਰਨ, ਕੁੱਟਮਾਰ ਕਰਨ ਅਤੇ ਪੁਲਿਸ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਪਿਛਲੀ 23 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਮਾਨ, ਚੀਮਾ ਅਤੇ ਹੋਰ ਆਗੂਆਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਮਾਨ ਦੀ ਨੁਮਾਇੰਦਗੀ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੱਧੂ ਅਤੇ ਐਡਵੋਕੇਟ ਪ੍ਰਥਮ ਸੇਠੀ ਨੇ ਕੀਤੀ। ਪੁਲੀਸ ਮੁਤਾਬਕ ‘ਆਪ’ ਸਮਰਥਕਾਂ ਨੇ ਕਥਿਤ ਤੌਰ ’ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਤਾਂ ਅੱਧੀ ਦਰਜਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ।

Get the latest update about court, check out more about Punjab latest news, news in Punjabi, aap & bhagwant mann

Like us on Facebook or follow us on Twitter for more updates.