ਟੀਚਰਸ ਡੇ ਮੌਕੇ 'ਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਮੁੱਖ ਮੰਤਰੀ ਦਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਜਲਦ ਹੀ ਪੰਜਾਬ ਦੇ ਸਕੂਲਾਂ ਕਾਲਜਾਂ 'ਚ ਗੈਸਟ ਫੈਕਲਟੀ ਰੱਖਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ

ਅੱਜ ਟੀਚਰਸ ਡੇ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਵੀਡੀਓ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਸਰਕਾਰੀ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਅੱਜ ਟੀਚਰਸ ਦੇ ਮੌਕੇ ਤੇ ਇਹ ਐਲਾਨ ਕੀਤਾ ਹੈ ਕਿ ਪੰਜਾਬ 'ਚ ਜਲਦ ਹੀ ਇਨ੍ਹਾਂ ਅਧਿਆਪਕਾਂ ਲਈ UGC  ਤਨਖਾਹ ਸਕੇਲ (7ਵੀ ਸੋਧ) ਲਾਗੂ ਕੀਤਾ ਜਾਵੇਗਾ। ਇਹ ਸੋਧ 1 ਅਕਤੂਬਰ 2022 ਤੋਂ ਲਾਗੂ ਹੋਵੇਗੀ। ਨਾਲ ਹੀ ਗੈਸਟ ਫਕੀਲਿਟੀ ਟੀਚਰਾਂ ਦੇ ਲਈ ਵੀ ਖਾਸ ਫੈਸਲੇ ਦਾ ਐਲਾਨ ਕੀਤਾ ਹੈ।
ਇਹ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਜਲਦ ਹੀ ਪੰਜਾਬ ਦੇ ਸਕੂਲਾਂ ਕਾਲਜਾਂ 'ਚ ਗੈਸਟ ਫੈਕਲਟੀ ਰੱਖਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਨਾਲ ਹੀ ਗੈਸਟ ਫੈਕਲਟੀ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਤਨਖਾਹਾਂ ਵੀ ਵਧਾ ਦਿੱਤੀਆਂ ਗਈਆਂ ਹਨ।     

Get the latest update about bhagwant mann on teachers day, check out more about punjabi news, news of punjab, cm mann & teachers day cm mann announcement

Like us on Facebook or follow us on Twitter for more updates.