ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਦੀ ਵਿਦਿਆਰਥਣ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ, 42 ਕਰੋੜ ਦੀ ਹੈਰੋਇਨ ਬਰਾਮਦ

ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਵੀਰਵਾਰ ਦੁਪਹਿਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਵੱਲਾ ਨੇੜੇ ਤੋਂ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਫੜੇ ਗਏ...

ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਵੀਰਵਾਰ ਦੁਪਹਿਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਵੱਲਾ ਨੇੜੇ ਤੋਂ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਫੜੇ ਗਏ ਤਿੰਨ ਤਸਕਰਾਂ ਵਿੱਚ ਇੱਕ ਲੜਕੀ ਅਤੇ ਦੋ ਪੁਰਸ਼ ਸ਼ਾਮਲ ਹਨ। ਫਿਲਹਾਲ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਪੁਲਿਸ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈ ਟੀਮ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਵੱਲਾ ਤੋਂ ਦੋ ਨੌਜਵਾਨਾਂ ਨੂੰ ਲੜਕੀ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 6 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੀ ਗਈ ਲੜਕੀ ਅੰਮ੍ਰਿਤਸਰ ਦੇ ਇਕ ਮਸ਼ਹੂਰ ਕਾਲਜ ਦੀ ਵਿਦਿਆਰਥਣ ਹੈ।

ਮੁਲਜ਼ਮਾਂ ਦੀ ਪਛਾਣ ਦੀਪਕ ਅਤੇ ਮਹਿਕ ਰਾਏ ਵਾਸੀ ਮੁਹਾਵਾ ਵਜੋਂ ਹੋਈ ਹੈ। ਜਦਕਿ ਲੜਕੀ ਗੁਰਦਾਸਪੁਰ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਹੈ, ਜੋ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਕਾਲਜ ਵਿਚ ਪੜ੍ਹਦੀ ਹੈ। ਸੀਆਈ ਦੀ ਟੀਮ ਜਲਦ ਹੀ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ ਤਾਂ ਜੋ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

Get the latest update about smugglers, check out more about Arrest, Online Punjabi News, heroin & CI

Like us on Facebook or follow us on Twitter for more updates.