CIA ਸਟਾਫ ਤੇ ਬਸਤੀ ਬਾਵਾ ਖੇਲ ਦੀ ਪੁਲਸ ਨੇ 3 ਕਿਲੋ ਹੈਰੋਈਨ ਨਾਲ ਫੜਿਆ ਡਰੱਗ ਤਸਕਰ

ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰਾਂ ਦੀ ਲੜੀ ਤੋੜਣ ਦੇ ਤਹਿਤ ਅੱਜ ਉਸ ਕਿਸਾਨ ਦੇ ਪੁੱਤਰ ਨੂੰ ਵੀ ਕਾਬੂ ਕਰ ਕੇ ਉਸ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ, ਜਿਸ ਨੂੰ ਕੁਝ ਦਿਨ...

ਜਲੰਧਰ— ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰਾਂ ਦੀ ਲੜੀ ਤੋੜਣ ਦੇ ਤਹਿਤ ਅੱਜ ਉਸ ਕਿਸਾਨ ਦੇ ਪੁੱਤਰ ਨੂੰ ਵੀ ਕਾਬੂ ਕਰ ਕੇ ਉਸ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ, ਜਿਸ ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕਰ ਕੇ ਬਾਰਡਰ ਲਾਗਿਓਂ ਹੈਰੋਇਨ ਤੇ ਉਸ ਦੇ ਘਰੋਂ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9/9/19 ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਤੇ ਸੀ.ਆਈ.ਏ ਸਟਾਫ ਦੀ ਪੁਲਸ ਨੇ ਇਕ ਸਕਾਰਪੀਓ ਗੱਡੀ ਨੰਬਰ ਪੀ ਬੀ05 ਏ ਕੇ 7003 'ਚ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਪਿੰਡ ਫੱਤੇ ਵਾਲਾ ਦੇ ਸਰਪੰਚ ਵਿਕਰਮ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਫੱਤੇ ਵਾਲਾ ਥਾਣਾ ਮਮਦੋਟ ਜ਼ਿਲ੍ਹਾ ਫਿਰੋਜ਼ਪੁਰ ਤੇ ਕਰਨਵੀਰ ਸਿੰਘ ਵਾਸੀ ਕਿਸ਼ੋਰ ਸਿੰਘ ਵਾਲਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜਪੁਰ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਪੁਲਿਸ ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਉਹ ਇਹ ਹੈਰੋਇਨ ਮੱਖਣ ਸਿੰਘ ਵਾਸੀ ਪਿੰਡ ਗੱਟੀ ਮੱਤੜ ਥਾਣਾ ਲੱਖੋਕੇ ਬਹਿਰਾਮ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਉਸ ਦੇ ਪੁੱਤਰ ਚਰਨਜੀਤ ਸਿੰਘ ਕੋਲੋਂ ਖਰੀਦਦੇ ਸਨ।ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਮੇਜਰ ਸਿੰਘ ਤੇ ਸੀ.ਆਈ.ਏ ਸਟਾਫ ਦੇ ਮੁਖੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਨੇ ਬੀ.ਐੱਸ.ਐੱਫ ਦੀ ਮਦਦ ਨਾਲ ਮੱਖਣ ਸਿੰਘ ਨੂੰ 11/9/19 ਨੂੰ ਕਾਬੂ ਕਰ ਕੇ ਉਸ ਦੀ ਨਿਸ਼ਾਨਦੇਹੀ 'ਤੇ ਪਾਕਿਸਤਾਨ ਬਾਰਡਰ ਨੇੜਿਓਂ ਪੋਸਟ ਗਜਨੀਵਾਲਾ ਲਾਗਿਓਂ ਇਕ ਕਿੱਲੋ ਹੈਰੋਇਨ,1 ਪਿਸਟਲ 30 ਬੋਰ ਸਮੇਤ 30 ਜ਼ਿੰਦਾ ਰੌਂਦ ਤੇ ਸਾਢੇ ਛੇ ਲੱਖ ਰੁਪਏ ਡਰੱਗ ਮਨੀ ਉਸ ਦੇ ਘਰੋਂ ਬਰਾਮਦ ਕੀਤੀ ਸੀ। ਉਸ ਵੇਲੇ ਕੀਤੀ ਗਈ ਛਾਪਾਮਾਰੀ ਦੌਰਾਨ ਮੱਖਣ ਸਿੰਘ ਦਾ ਪੁੱਤਰ ਚਰਨਜੀਤ ਸਿੰਘ ਪੁਲਿਸ ਦੇ ਹੱਥੇ ਨਹੀਂ ਚੜ੍ਹਿਆ ਸੀ ਜਿਸ ਤੋਂ ਬਾਅਦ ਪੁਲਿਸ ਪਾਰਟੀਆਂ ਲਗਾਤਾਰ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਸਨ।ਸ਼ੁੱਕਰਵਾਰ ਸਵੇਰੇ ਸੀ.ਆਈ.ਏ ਸਟਾਫ ਦੀ ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਪਿੰਡ ਵੱਲ ਗਈ ਹੋਈ ਸੀ ਕਿ ਉਨ੍ਹਾਂ ਨੂੰ ਮੁਖਬਿਰ ਖਾਸ ਨੇ ਸੂਚਨਾ ਦਿੱਤੀ ਕਿ ਚਰਨਜੀਤ ਸਿੰਘ ਆਪਣੀ ਸਵਿਫਟ ਡਿਜ਼ਾਇਰ ਗੱਡੀ ਨੰਬਰ ਪੀ ਬੀ 03 ਏ ਐਕਸ 7979 'ਚ ਆਪਣੇ ਰਿਸ਼ਤੇਦਾਰ ਨਾਲ ਆਪਣੇ ਪਿਤਾ ਦੀ ਜ਼ਮਾਨਤ ਕਰਵਾਉਣ ਦੇ ਚੱਕਰ 'ਚ ਜਲੰਧਰ ਚਲਾ ਗਿਆ ਹੈ।

ਤਰਨਤਾਰਨ 'ਚ ਇਨ੍ਹਾਂ ਨੌਜਵਾਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ, ਇੰਝ ਚੜ੍ਹੇ ਪੁਲਸ ਦੇ ਹੱਥੀਂ

ਸੀ.ਆਈ.ਏ ਸਟਾਫ ਦੇ ਮੁਖੀ ਹਰਮਿੰਦਰ ਸਿੰਘ ਨੇ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਮੇਜਰ ਸਿੰਘ ਨੂੰ ਇਸ ਦੀ ਸੂਚਨਾ ਦਿੱਤੀ।ਉਨ੍ਹਾਂ ਪੁਲਸ ਪਾਰਟੀ ਸਮੇਤ ਵਡਾਲਾ ਚੌਕ 'ਚ ਨਾਕਾਬੰਦੀ ਕਰ ਕੇ ਉਕਤ ਨੰਬਰ ਦੀ ਗੱਡੀ ਨੂੰ ਰੋਕ ਕੇ ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਏ.ਡੀ.ਸੀ.ਪੀ ਹਰਪ੍ਰੀਤ ਸਿੰਘ ਬੈਨੀਪਾਲ ਦੀ ਮੌਜੂਦਗੀ 'ਚ ਉਸ ਦੀ ਨਿਸ਼ਾਨਦੇਹੀ 'ਤੇ ਉਨ੍ਹਾਂ ਦੇ ਖੇਤ ਨੇੜੇ ਭਾਰਤ-ਪਾਕਿਸਤਾਨ ਗਜਨੀਵਾਲ ਬਾਰਡਰ 'ਤੇ ਲੱਗੀ ਕੰਡਿਆਲੀ ਤਾਰ ਲਾਗਿਓਂ ਦਬਾਈ ਹੋਈ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ। ਬਾਅਦ 'ਚ ਉਨ੍ਹਾਂ ਦੇ ਘਰ ਕੀਤੀ ਗਈ ਛਾਪੇਮਾਰੀ ਦੌਰਾਨ ਦੋ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।ਉਸ ਕੋਲੋਂ ਹੁਣ ਤਕ ਪਾਕਿਸਤਾਨ ਵਿੱਚੋਂ ਮੰਗਵਾਈ ਗਈ ਹੈਰੋਇਨ ਤੇ ਉਸ ਨੂੰ ਕਿੰਨਾ ਕਿੰਨਾ ਲੋਕਾਂ ਨੂੰ ਸਪਲਾਈ ਕੀਤਾ ਹੈ ਬਾਰੇ ਜਾਣਕਾਰੀ ਲਈ ਜਾਵੇਗੀ।ਪ੍ਰੈੱਸ ਕਾਨਫਰੰਸ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਡੀ.ਸੀ.ਪੀ ਗੁਰਮੀਤ ਸਿੰਘ, ਡੀ.ਸੀ.ਪੀ ਪਵਾਰ ਤੇ ਡੀ.ਸੀ.ਪੀ ਅਰੁਣ ਸੈਣੀ ਵੀ ਮੌਜੂਦ ਸਨ।

Get the latest update about News In Punjabi, check out more about Drug Smugglers, Jalandhar Commissionerate Police, Punjab News & True Scoop News

Like us on Facebook or follow us on Twitter for more updates.