ਖ਼ਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਸਿੱਖ ਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ, ਸੀਐੱਮ ਮਾਨ ਨੇ DGP ਤੋਂ ਲਈ ਖ਼ਬਰ

ਪਟਿਆਲਾ 'ਚ ਮਾਲ ਰੋੜ ਤੇ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਇਨ੍ਹਾਂ ਪ੍ਰਦਰਸ਼ਨ ਕਾਰੀਆਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਇਸ ਸਥਿਤੀ...

ਪਟਿਆਲਾ 'ਚ ਇਸ ਸਮੇ ਹਿੰਦੂ ਅਤੇ ਸਿੱਖ ਜਥੇਬੰਦੀਆਂ ਦਾ ਆਪਸੀ ਟਕਰਾਅ ਕਾਰਨ ਹਾਲਾਤ ਤਣਾਅ ਪੂਰਨ ਬਣੇ ਹੋਏ ਹਨ। ਸਿੱਖ ਜਥੇਬੰਦੀਆਂ ਵਲੋਂ ਜਿਥੇ ਸਵੇਰ ਨੂੰ ਪੁਲਿਸ ਨਾਲ ਟਕਰਾਅ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਸੀ ਹੁਣ ਪਟਿਆਲਾ 'ਚ ਮਾਲ ਰੋੜ ਤੇ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਇਨ੍ਹਾਂ ਪ੍ਰਦਰਸ਼ਨ ਕਾਰੀਆਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਇਸ ਸਥਿਤੀ ਤੇ ਕਾਬੂ ਪਾਉਣ ਲਈ ਇੰਤਜ਼ਾਮ ਵਧਾ ਦਿੱਤੇ ਹਨ।   

ਜਾਣਕਾਰੀ ਮੁਤਾਬਿਕ ਪਟਿਆਲਾ 'ਚ ਸ਼ਿਵ ਸੈਨਾ ਨੇ ਖ਼ਾਲਿਸਤਾਨ ਦੇ ਖਿਲਾਫ ਪੁਤਲਾ ਫੂਕ ਕੇ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਹੈ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ, ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਪਏ।

ਇਸ ਸਥਿਤੀ ਤੇ CM Bhagwant Mann ਨੇ DGP ਪੰਜਾਬ ਨਾਲ ਗੱਲ ਕੀਤੀ ਹੈ। ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਕਾਂਡ ਬਹੁਤ ਮੰਦਭਾਗਾ ਹੈ। ਇਸ ਸਬੰਧੀ ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਸਰਕਾਰ ਪੂਰੇ ਮਾਮਲੇ 'ਤੇ ਗੰਭੀਰਤਾ ਨਾਲ ਨਜ਼ਰ ਰੱਖ ਰਹੀ ਹੈ। ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ।

Get the latest update about KHALISTAN, check out more about PUNJAB PATIALA PROTEST AGAINST KHALISTAN, PATIALA PROTEST, HINDU SIKH PROTEST & CM BHAGWANT MANN

Like us on Facebook or follow us on Twitter for more updates.