ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਹਰਿਮੰਦਰ ਸਾਹਿਬ ਪਹੁੰਚੇ CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸੀਐਮ ਦੀ ਫੇਰੀ ਦੇ ਮੱਦੇਨਜ਼ਰ ਗੁਰੂਨਗਰੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ...

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਆਹ ਤੋਂ ਬਾਅਦ ਆਪਣੀ ਧਰਮ ਪਤਨੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ । ਸੀਐਮ ਦੀ ਫੇਰੀ ਦੇ ਮੱਦੇਨਜ਼ਰ ਗੁਰੂਨਗਰੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ ਮੌਕੇ ਤੇ ਉਨ੍ਹਾਂ ਹਰਿਮੰਦਰ ਸਾਹਿਬ ਨਤਮਸਤਕ ਹੋ ਪੰਜਾਬ ਦੇ ਲੋਕਾਂ ਦੁਆਰਾ ਦਿੱਤੀ ਜਿੰਮੇਵਾਰੀ ਨਿਭਾਉਣ ਦੀ ਹਿੰਮਤ ਮੰਗੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਨਵੇਂ ਵਿਆਹੇ ਜੋੜੇ ਨੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਕੀਤੀ ਗੱਲਬਾਤ ਕਿਹਾ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਾਂ, ਪਰਮਾਤਮਾ ਬਲ ਬਖਸ਼ੇ ਪਰਿਵਾਰ ਤੇ ਮਿਹਰ ਭਰਿਆ ਹੱਥ ਰੱਖੇ। ਉਨ੍ਹਾਂ ਕਿਹਾ ਮੈਂ ਉਹ ਜ਼ਿੰਮੇਵਾਰੀ ਨੂੰ ਨਿਭਾ ਸਕਾਂ ਜੋ ਪੰਜਾਬ ਦੇ ਪੌਣੇ ਤਿੰਨ ਕਰੋੜ ਲੋਕਾਂ ਨੇ ਮੈਨੂੰ ਦਿੱਤੀ ਹੈ। ਮੈਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਮੈਨੂੰ ਤੇ ਮੇਰੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਹਨ। ਮੈਂ ਸਾਰੇ ਪੰਜਾਬ ਦੇ ਵਾਸੀਆਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਤੇ ਆਉਣ ਵਾਲੇ ਸਮੇਂ ਦੀ ਤਰੱਕੀ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ।

ਇਸ ਮੌਕੇ ਤੇ ਭਗਵੰਤ ਮਾਨ ਨੇ ਹਾਲ੍ਹੀ 'ਚ ਉੱਠ ਰਹੇ ਮੱਤੇਵਾੜਾ ਜੰਗਲਾਂ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕੈਪਟਨ ਸਰਕਾਰ ਨੂੰ ਇਕ ਅਰਜ਼ੀ ਭੇਜੀ ਹੈ ਕਿ ਇੱਥੇ ਇੰਡਸਟਰੀ ਲਗਾਉਣੀ ਹੈ ਤੇ ਅਸੀਂ ਇਸ ਨੂੰ ਮਨ੍ਹਾ ਕਰ ਦਿੱਤਾ ਅਸੀਂ ਪੰਜਾਬ ਦੀ ਧਰਤੀ ਤੇ ਪੰਜਾਬ ਦੇ ਪਾਣੀ ਨੂੰ ਬਚਾਉਣਾ ਹੈ ਜੇ ਜ਼ਰੂਰਤ ਪਈ ਤੇ ਕੋਈ ਹੋਰ ਜਗ੍ਹਾ ਲੱਭ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ। ਪੰਜਾਬ ਦੀ ਧਰਤੀ, ਪਾਣੀ, ਜੰਗਲਾਂ ਨੂੰ ਬਚਾਉਣਾ ਸਾਡੀ ਪਹਿਲ ਹੈ। ਮੱਤੇਵਾੜਾ ਜੰਗਲਾਂ ਦੀ ਜਮੀਨ ਕਿਸੇ ਤਰ੍ਹਾਂ ਦੀ ਟੈਕਸਟਾਈਲ ਇੰਡਸਟਰੀ ਲਈ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੱਤੇਵਾੜਾ ਕਮੇਟੀ ਨਾਲ ਗੱਲ ਕਰਕੇ ਇਸ ਨੂੰ ਵੱਡਾ ਜੰਗਲ ਬਣਾਉਣ ਦੀ ਗੱਲ ਹੋਈ ਹੈ। 

ਉਨ੍ਹਾਂ ਕਿਹਾ ਆਪ ਸਰਕਾਰ ਪੰਜਾਬ ਦੇ ਲੋਕਾਂ ਦੇ ਹੱਕ 'ਚ ਫੈਸਲੇ ਕਰੇਗੀ। ਲੋਕਾਂ ਤੋਂ ਪੁੱਛ ਕੇ ਹਰ ਫੈਸਲਾ ਲਿਆ ਜਾਵੇਗਾ। ਪੰਜਾਬ ਦਾ ਬਜਟ ਵੀ ਲੋਕਾਂ ਤੋਂ ਪੁੱਛ ਕੇ ਤਿਆਰ ਕੀਤਾ ਗਿਆ ਹੈ। ਅਸੀਂ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ ਕੁਝ ਹੀ ਦਿਨਾਂ 'ਚ ਤੁਹਾਨੂੰ ਰੰਗਲਾ ਪੰਜਾਬ ਬੰਨ੍ਹਦਾ ਨਜ਼ਰ ਆਵੇਗਾ ਉਨ੍ਹਾਂ ਕਿਹਾ ਕਿ ਕੱਲ੍ਹ ਬਹੁਤ ਵੱਡੇ ਪੱਧਰ ਤੇ ਡਰੱਗ 'ਤੇ ਪੁਲਿਸ ਨੇ ਕਾਰਵਾਈ ਕੀਤੀ ਹੈ, ਬਹੁਤ ਸਾਰੀ ਰਿਕਵਰੀ ਹੋਈ ਹੈ, ਬਹੁਤ ਸਾਰੇ ਬੰਦੇ ਫੜੇ ਗਏ ਹਨ। ਲਾਅ ਐਂਡ ਆਰਡਰ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ।  ਉਸ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪੰਜਾਬ ਦੀ ਜਨਤਾ ਦੀ ਸੁਰੱਖਿਆ ਮੇਰੇ ਜ਼ਿੰਮੇ ਹੈ ਅਤੇ ਤਨਦੇਹੀ ਨਾਲ ਨਿਭਾਵਾਂਗੇ। ਅਸੀਂ ਗੈਂਗਸਟਰ ਵੀ ਫੜ ਕੇ ਲਿਆਂਦੇ ਹਨ। ਅੱਜ ਤੱਕ ਕਿਸੇ ਨੇ ਗੈਂਗਸਟਰ ਨਹੀਂ ਫੜੇ ਮੈਂ ਮੀਡੀਆ ਜ਼ਰੀਏ ਕਹਿਣਾ ਚਾਹਨਾਂ ਕਿ ਲੋਕਾਂ ਦਾ ਸਮਰਥਨ ਮਿਲਿਆ ਹੈ। ਲੋਕ ਸਾਥ ਦੇਣ ਪੰਜਾਬ ਦਾ ਉੱਜਲ ਭਵਿੱਖ ਬਣਾਇਆ ਜਾਵੇਗਾ।  ਆਉਣ ਵਾਲੇ ਦਿਨਾਂ 'ਚ ਬਹੁਤ ਹੀ ਮਹੱਤਵ ਪੂਰਨ ਫੈਸਲੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਦੇ ਤਹਿਤ ਸੁਣਾਏ ਜਾਣਗੇ।

Get the latest update about bhagwant mann wife gurpreet kaur, check out more about punjab news & bhagwant mann

Like us on Facebook or follow us on Twitter for more updates.