ਨਸ਼ੇ ਖਿਲਾਫ ਸੀਐੱਮ ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ, ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੇ ਦਿੱਤੇ ਹੁਕਮ

ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਬਿਨਾਂ ਕਿਸੇ ਦਬਾਅ ਦੇ ਨਸ਼ਿਆਂ ਦੇ ਹਰ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ...

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੇ ਖਿਲਾਫ ਕਾਰਵਾਈ ਦੇ ਲਈ ਉੱਚ ਅਧਿਕਾਰੀ ਦੇ ਨਾਲ ਮੀਟਿੰਗ ਕੀਤੀ ਹੈ। ਜਿਸ 'ਚ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਅਧਿਕਾਰੀਆਂ ਨੂੰ ਹਿਦਾਇਤਾਂ ਦਿਤੀਆਂ ਗਈਆਂ ਹਨ। ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਬਿਨਾਂ ਕਿਸੇ ਦਬਾਅ ਦੇ ਨਸ਼ਿਆਂ ਦੇ ਹਰ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਤੋਂ ਬਾਅਦ ਸੀਐੱਮ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹਨ, ਦੋਸ਼ੀ ਨਹੀਂ ਹਨ। ਉਨ੍ਹਾਂ ਦੀ ਸਰਕਾਰ ਪਹਿਲਾਂ ਡਰੱਗ ਡੀਲਰਾਂ ਨੂੰ ਫੜ ਕੇ ਸਪਲਾਈ ਚੇਨ ਤੋੜੇਗੀ। ਫਿਰ ਨੌਜਵਾਨਾਂ ਦਾ ਮੁੜ ਵਸੇਬਾ ਵੀ ਕੀਤਾ ਜਾਵੇਗਾ। ਸਾਡਾ ਸੁਪਨਾ ਨਸ਼ਾ ਮੁਕਤ ਪੰਜਾਬ ਹੈ। ਪੰਜਾਬ 'ਚ ਪਿਛਲੇ ਇਕ ਹਫਤੇ 'ਚ ਨਸ਼ੇ ਦੀ ਓਵਰਡੋਜ਼ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਤਲਬ ਕੀਤਾ।
ਇਸ ਤੋਂ ਬਾਅਦ ਆਮ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਵੀ ਇਸ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਪੂਰੀ ਤਨਦੇਹੀ ਨਾਲ ਇਸ ਸਮੱਸਿਆ ਦਾ ਹੱਲ ਕਰੇਗੀ।
  

Get the latest update about ARVIND KEJRIWAL, check out more about PUNJABI NEWS, CMMANN, TRUESCOOPPUNJABI & CM MEETING WITH SENIOR OFFICERS

Like us on Facebook or follow us on Twitter for more updates.