CM ਭਗਵੰਤ ਮਾਨ ਤੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਕਾਲੀ ਨੇਤਾਵਾਂ ਤੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਤੇ ਹੋਰ ਮਸ਼ਹੂਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਚਿੱਠੀ ਜ਼ਰੀਏ ਮਿਲੀ ਹੈ। ਸੁਲਤਾਨਪ...

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਕਾਲੀ ਨੇਤਾਵਾਂ ਤੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਤੇ ਹੋਰ ਮਸ਼ਹੂਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਚਿੱਠੀ ਜ਼ਰੀਏ ਮਿਲੀ ਹੈ। ਸੁਲਤਾਨਪਰ ਲੋਧੀ ਦੇ ਰੇਲਵੇ ਸਟੇਸ਼ਨ ਦੇ ਮਾਸਟਰ ਨੂੰ ਇਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ’ਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਕੀਤਾ ਗਿਆ ਹੈ। ਇਸ ਚਿੱਠੀ ’ਚ ਸੁਲਤਾਨਪੁਰ ਲੋਧੀ ਦੇ ਸਟੇਸ਼ਨ ਨੂੰ ਵੀ ਉਡਾਣ ਦੀ ਵੀ ਧਮਕੀ ਦਿੱਤੀ ਗਈ ਹੈ। 

ਇਸ ਦੇ ਇਲਾਵਾ ਪਟਿਆਲਾ ਦਾ ਕਾਲੀ ਮਾਤਾ ਦਾ ਮੰਦਰ ਅਤੇ ਜਲੰਧਰ ਦੇ ਇਕ ਮਸ਼ਹੂਰ ਧਾਰਮਿਕ ਸਥਾਨ ਨੂੰ ਵੀ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ। ਉਥੇ ਹੀ ਚਿੱਠੀ ’ਚ ਜੈਸ਼-ਏ-ਮੁਹੰਮਦ ਵੱਲੋਂ ਭਗਵੰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਨਾਲ-ਨਾਲ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੇ ਪੱਤਰ ’ਚ 21 ਮਈ ਤਾਰੀਖ਼ ਦਾ ਜ਼ਿਕਰ ਕੀਤਾ ਗਿਆ ਹੈ। ਪੱਤਰ ’ਚ 21 ਮਈ ਦੀ ਤਾਰੀਖ਼ ਲਿਖੀ ਮਿਲੀ ਹੈ। ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Get the latest update about bomb threats, check out more about Punjab CM, railway stations, Akali leaders & Bhagwant Mann

Like us on Facebook or follow us on Twitter for more updates.