ਹੜਤਾਲ ਮੁਲਾਜ਼ਮਾਂ ਨੂੰ ਸੀਐੱਮ ਨੇ ਮੀਟਿੰਗ ਦਾ ਦਿੱਤਾ ਸਦਾ, ਇਹ ਸੰਗਠਨ ਹੋਣਗੇ ਸ਼ਾਮਿਲ

ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਹੋ ...

ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਨ ਦੇ ਨਾਲ ਹੀ ਕੀਤੇ  ਵਾਦਿਆਂ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਹੁਣ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ 5 ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪਾਵਰਕੌਮ ਵਿੱਚ ਆਊਟਸੋਰਸਿੰਗ, ਬੀ.ਏ.ਟੀ.ਈ.ਟੀ ਪਾਸ, ਪਾਵਰਕੌਮ ਅਤੇ ਟਰਾਂਸਕੋ ਦੇ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਯੂਨੀਅਨ ਵੀ ਸ਼ਾਮਲ ਹੋਵੇਗੀ। ਮਾਨ ਨੇ ਹਾਲ ਹੀ ਵਿੱਚ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ 25 ਹਜ਼ਾਰ ਸਰਕਾਰੀ ਨੌਕਰੀਆਂ ਕਰਨ ਦਾ ਐਲਾਨ ਕੀਤਾ ਸੀ।


ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਸੀਐਮ ਹਾਊਸ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਕਾਂਸਟੇਬਲ ਭਰਤੀ ਨੌਜਵਾਨਾਂ ਨਾਲ ਵੀ ਮੀਟਿੰਗ ਹੋਈ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਹੁਣ ਉਹ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਸੀਐਮ ਮਾਨ ਅੱਜ ਫਿਰ ਤੋਂ ਵੱਡਾ ਐਲਾਨ ਕਰਨਗੇ। 

Get the latest update about cm, check out more about power com department, aap, true scoop Punjabi & punjab news

Like us on Facebook or follow us on Twitter for more updates.