'ਰੱਖੜ ਪੁੰਨਿਆ' 'ਤੇ ਸੀਐੱਮ ਮਾਨ ਦਾ ਔਰਤਾਂ ਲਈ ਤੋਹਫ਼ਾ, 6000 ਆਂਗਣਵਾੜੀ ਅਸਾਮੀਆਂ ਦੀ ਨੋਟੀਫਿਕੇਸ਼ਨ ਜਲਦ ਹੋਈ ਜਾਰੀ

ਅੱਜ 'ਰੱਖੜ ਪੁੰਨਿਆ' ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸੂਬਾ ਪੱਧਰੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਹੈ। ਪ੍ਰੋਗਰਾਮ 'ਚ ਬਾਬਾ ਬਕਾਲਾ ਸਾਹਿਬ ਪਹੁੰਚੇ ਸੀ.ਐਮ.ਭਗਵੰਤ ਮਾਨ ਨੇ ਨੌਕਰੀਆਂ ਦੇ ਐਲਾਨ ਦੇ ਨਾਲ-ਨਾਲ ਪੰਜਾਬ ਅਤੇ ਖਾਸ ਕਰਕੇ ਮਾਝਾ ਪੱਟੀ ਲਈ ਕਈ ਨਵੀਆਂ ਸਕੀਮਾਂ ਦਾ ਐਲਾਨ ਵੀ ਕੀਤਾ ਹੈ...

ਅੱਜ 'ਰੱਖੜ ਪੁੰਨਿਆ' ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਲਈ ਖਾਸ ਐਲਾਨ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ 6 ਹਜ਼ਾਰ ਆਂਗਣਵਾੜੀ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਅਤੇ 4300 ਪੁਲੀਸ ਮੁਲਾਜ਼ਮਾਂ ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾਣ ਦੀ ਗੱਲ ਕਹੀ ਹੈ। ਅੱਜ 'ਰੱਖੜ ਪੁੰਨਿਆ' ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸੂਬਾ ਪੱਧਰੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਹੈ। ਪ੍ਰੋਗਰਾਮ 'ਚ ਬਾਬਾ ਬਕਾਲਾ ਸਾਹਿਬ ਪਹੁੰਚੇ ਸੀ.ਐਮ.ਭਗਵੰਤ ਮਾਨ ਨੇ ਨੌਕਰੀਆਂ ਦੇ ਐਲਾਨ ਦੇ ਨਾਲ-ਨਾਲ ਪੰਜਾਬ ਅਤੇ ਖਾਸ ਕਰਕੇ ਮਾਝਾ ਪੱਟੀ ਲਈ ਕਈ ਨਵੀਆਂ ਸਕੀਮਾਂ ਦਾ ਐਲਾਨ ਵੀ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਜਿਸ ਤੋਂ ਬਾਅਦ ਨੌਜਵਾਨਾਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ ਜਾਂ ਹੋਰ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਪੰਜਾਬ ਵਿੱਚ ਪਹਿਲਾਂ ਹੀ 9 ਮੈਡੀਕਲ ਕਾਲਜ ਹਨ ਅਤੇ 16 ਮੈਡੀਕਲ ਕਾਲਜਾਂ ਤੋਂ ਬਾਅਦ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਬਾਰਡਰ ਬੈਲਟ ਅਧੀਨ ਮਲੇਰ ਕੋਟਲਾ ਵਿਖੇ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਦੇ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਖੋਲ੍ਹਣਬ ਅਤੇ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ।


ਸੀਐਮ ਮਾਨ ਨੇ ਦੱਸਿਆ ਕਿ ਇਸ ਵਾਰ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਲਈ ਜਾਰੀ ਕੀਤੀ ਜਾਣ ਵਾਲੀ 1760 ਕਰੋੜ ਰੁਪਏ ਦੀ ਕਿਸ਼ਤ ਰੋਕ ਦਿੱਤੀ ਹੈ। ਜਿਸ ਦੇ ਪਿੱਛੇ ਕਾਰਨ ਇਹ ਸੀ ਕਿ ਕੈਪਟਨ ਸਰਕਾਰ ਨੇ 1760 ਕਰੋੜ ਰੁਪਏ ਕਿਸੇ ਹੋਰ ਕੰਮ ਵਿੱਚ ਲਗਾ ਦਿੱਤੇ ਸਨ ਪਰ ਉਨ੍ਹਾਂ ਨੇ ਇੱਕ ਐਕਟ ਬਣਾ ਲਿਆ ਕਿ ਇਸ ਫੰਡ ਦਾ ਪੈਸਾ ਇਸ ਕੰਮ ਵਿੱਚ ਵਰਤਿਆ ਜਾਵੇਗਾ। ਜਿਸ ਤੋਂ ਬਾਅਦ ਕੇਂਦਰ ਨੇ ਪੰਜਾਬ ਨੂੰ 1760 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਖੇਤੀ ਨਾਲ ਜੁੜੇ ਕਈ ਐਲਾਨ ਕੀਤੇ ਹਨ। ਜਿਸ ਵਿੱਚ ਨਾ ਸਿਰਫ ਕਿਸਾਨ ਸਗੋਂ ਪਿੰਡ ਦੇ ਮਜ਼ਦੂਰ ਨੂੰ ਵੀ ਫਸਲ ਖਰਾਬ ਹੋਣ ਦੀ ਸੂਰਤ ਵਿੱਚ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਦੂਜੇ ਰਾਜਾਂ ਤੋਂ ਆ ਰਹੇ ਝੋਨੇ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਹਾਈਟੈਕ ਕਦਮ ਚੁੱਕੇ ਜਾਣਗੇ। ਕੇਂਦਰ ਸਰਕਾਰ ਨੇ ਵੀ ਉਨ੍ਹਾਂ ਦੇ ਇਕ ਪ੍ਰਸਤਾਵ ਨੂੰ ਅਪਣਾਉਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੇਂ ਦੌਰਾਨ ਕਿਸਾਨਾਂ ਨੂੰ ਝੋਨੇ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਕਿਸਾਨਾਂ ਨੂੰ ਵਿਕਲਪ ਦੇਵੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਬਾਹਰ ਨਾ ਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਇੱਥੇ ਹੀ ਰੁਕ ਜਾਣ, ਜਲਦੀ ਹੀ ਪੰਜਾਬ ਸਰਕਾਰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏਗੀ।

Get the latest update about BHAGWANT MANN, check out more about PUNJAB LATEST NEWS, STATE LEVEL EVENT, RAKHAD PUNYA SPECIAL & ANNOUNCEMENT

Like us on Facebook or follow us on Twitter for more updates.