ਭਾਜਪਾ 'ਤੇ ਫੁੱਟਿਆ ਸੀਐੱਮ ਮਾਨ ਦਾ ਗੁੱਸਾ, ਕਰਨਾਟਕ ਦੀ ਕਿਤਾਬ 'ਚੋਂ ਭਗਤ ਸਿੰਘ ਦਾ ਪਾਠ ਹਟਾਉਣ ਨੂੰ ਦੱਸਿਆ ਨਫਰਤ ਦਾ ਮੁੱਦਾ

ਸੂਬਾ ਅਤੇ ਕੇਂਦਰ ਸਰਕਾਰ ਫਿਰ ਇਕ ਵਾਰ ਅਮੋ ਸਾਹਮਣੇ ਹੈ। ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਨਿਸ਼ਾਨੇ ਤੇ ਲੈਂਦੀਆਂ ਕਿਹਾ ਹੈ ਕਿ ਭਾਜਪਾ ਨਫਰਤ ਦੀ ਰਾਜਨੀਤੀ ਖੇਡ ਰਿਹਾ ਹੈ। ਪੰਜਾਬ ਦੇ ਸੀਐੱਮ ਭਗਵੰਤ ਮਾਨ ਕਰਨਾਟਕ 'ਚ 10ਵੀਂ ਦੀ ਕਿਤਾਬ 'ਚੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ 'ਤੇ ਭੜਕ ਗਏ ਹਨ...

ਸੂਬਾ ਅਤੇ ਕੇਂਦਰ ਸਰਕਾਰ ਫਿਰ ਇਕ ਵਾਰ ਅਮੋ ਸਾਹਮਣੇ ਹੈ। ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਨਿਸ਼ਾਨੇ ਤੇ ਲੈਂਦੀਆਂ ਕਿਹਾ ਹੈ ਕਿ ਭਾਜਪਾ ਨਫਰਤ ਦੀ ਰਾਜਨੀਤੀ ਖੇਡ ਰਿਹਾ ਹੈ। ਪੰਜਾਬ ਦੇ ਸੀਐੱਮ ਭਗਵੰਤ ਮਾਨ ਕਰਨਾਟਕ 'ਚ 10ਵੀਂ ਦੀ ਕਿਤਾਬ 'ਚੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ 'ਤੇ ਭੜਕ ਗਏ ਹਨ।ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਰੋਸ਼ਨੀ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸ ਜਜ਼ਬੇ ਕਾਰਨ ਭਾਜਪਾ ਦੀ ਭਾਵਨਾ ਡਰ ਕਾਰਨ ਕੰਬਦੀ ਹੈ।
ਇਸ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ- ਭਾਜਪਾ ਦੇ ਲੋਕ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਜੀ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ? ਸਕੂਲੀ ਕਿਤਾਬਾਂ ਵਿੱਚੋਂ ਸਰਦਾਰ ਭਗਤ ਸਿੰਘ ਜੀ ਦਾ ਨਾਮ ਹਟਾਉਣਾ ਅਮਰ ਸ਼ਹੀਦ ਦੀ ਕੁਰਬਾਨੀ ਦਾ ਅਪਮਾਨ ਹੈ। ਦੇਸ਼ ਆਪਣੇ ਸ਼ਹੀਦਾਂ ਦੇ ਇਸ ਅਪਮਾਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਵੇਗਾ। ਇਸ ਤੋਂ ਇਲਾਵਾ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਵੀ ਭਾਜਪਾ ਦੀ ਨੀਂਦ ਕੀਤੀ ਹੈ।  
ਜਿਕਰਯੋਗ ਹੈ ਕਿ ਕਰਨਾਟਕ ਸਰਕਾਰ (Karnatka Government) ਵੱਲੋਂ 10ਵੀਂ ਜਮਾਤ ਦੀ ਪਾਠ ਪੁਸਤਕ ਵਿੱਚੋਂ ਭਗਤ ਸਿੰਘ (Bhagat Singh) ਬਾਰੇ ਪਾਠ ਹਟਾ ਦਿੱਤਾ ਸੀ। ਕਰਨਾਟਕ ਸਰਕਾਰ ਦੇ ਇਸ ਫੈਸਲੇ ਤੋਂ ਆਲ ਇੰਡੀਆ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ (ਏਆਈਡੀਐਸਓ) ਅਤੇ ਆਲ ਇੰਡੀਆ ਸੇਵ ਐਜੂਕੇਸ਼ਨ ਕਮੇਟੀ (ਏਆਈਐਸਈਸੀ) ਸਮੇਤ ਕੁਝ ਹੋਰ ਵਿਦਿਆਰਥੀ ਜਥੇਬੰਦੀਆਂ (Student Organization) ਗੁੱਸੇ ਵਿੱਚ ਹਨ। ਉਨ੍ਹਾਂ ਦੇ ਗੁੱਸੇ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਭਗਤ ਸਿੰਘ ਦੇ ਪਾਠ ਦੀ ਥਾਂ, ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲੀਰਾਮ ਹੇਡਗੇਵਾਰ ਦੇ ਭਾਸ਼ਣ ਨੂੰ 10ਵੀਂ ਜਮਾਤ ਦੀ ਅਪਡੇਟ ਕੀਤੀ ਕੰਨੜ ਕਿਤਾਬ ਵਿੱਚ ਸ਼ਾਮਲ ਕੀਤਾ ਗਿਆ। 

Get the latest update about Bhagat Singh chapter issue, check out more about Student Organization, Punjab news, Arvind Kejriwal & Karnatka Government

Like us on Facebook or follow us on Twitter for more updates.