ਸੀਐੱਮ ਮਾਨ ਨੇ ਐਂਟੀ ਕਰਪਸ਼ਨ ਐਕਸ਼ਨਲਾਈਨ 95012-00200 ਨੰਬਰ ਕੀਤਾ ਜਾਰੀ, ਆਡੀਓ-ਵੀਡੀਓ ਰਾਹੀਂ ਹੋਵੇਗੀ ਸ਼ਿਕਾਇਤ ਦਰਜ਼

ਸ਼ਿਕਾਇਤ ਕਰਤਾ ਆਡੀਓ ਵੀਡੀਓ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਅੱਜ ਸ਼ਹੀਦੀ ਦਿਵਸ ਦੇ ਮੌਕੇ ਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਤੇ ਨੱਥ ਪਾਉਣ ਲਈ ਨੰਬਰ ਜਾਰੀ ਕਰ ਦਿੱਤਾ ਹੈ। ਸੀਐੱਮ ਮਾਨ ਨੇ ਐਂਟੀ ਕਰਪਸ਼ਨ ਐਕਸ਼ਨਲਾਈਨ 95012-00200 ਨੰਬਰ ਜਾਰੀ ਕੀਤਾ ਹੈ ਕਿਸ ਤੇ ਸ਼ਿਕਾਇਤ ਕਰਤਾ ਆਡੀਓ ਵੀਡੀਓ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਹੁਸੈਨੀਵਾਲਾ ਮੈਮੋਰੀਅਲ ਅਤੇ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਭ੍ਰਿਸ਼ਟਾਚਾਰ ਦੇ ਮੁਦੇ ਤੇ ਗੱਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ।


ਸੀਐੱਮ ਨੇ ਕਿਹਾ ਕਿ ਉਹ ਕੁਝ ਸਮੇਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਜਾਰੀ ਕਰਨਗੇ। ਜਿਸ 'ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਸੀਐਮ ਭਗਵੰਤ ਮਾਨ ਦਾ ਹੋਵੇਗਾ। ਜਿਸ 'ਤੇ ਉਹ ਖੁਦ ਸ਼ਿਕਾਇਤਾਂ 'ਤੇ ਕਾਰਵਾਈ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਇਸਦੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।   

Get the latest update about AAP, check out more about HELPLINE, ARVIND KEJRIWAL, 9501200200 & RAJGURUR

Like us on Facebook or follow us on Twitter for more updates.