ਸੀਐੱਮ ਮਾਨ ਨੂੰ ਮਿਲਣਗੇ ਸਾਬਕਾ CM ਕੈਪਟਨ ਅਮਰਿੰਦਰ, ਸਾਬਕਾ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੌਂਪਣਗੇ ਲਿਸਟ

ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਜਿਸ ਵਿੱਚ ਉਹ ਸੀਐੱਮ ਮਾਨ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ...

ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਜਿਸ ਵਿੱਚ ਉਹ ਸੀਐੱਮ ਮਾਨ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਖਾਸ ਤੌਰ 'ਤੇ ਜਿਹੜੇ ਲੋਕ ਪਿਛਲੀ ਸਰਕਾਰ 'ਚ ਰੇਤ ਦੀ ਨਾਜਾਇਜ਼ ਮਾਈਨਿੰਗ 'ਚ, ਸ਼ਰਾਬ ਦਾ L1 ਦਾ ਠੇਕਾ ਲੈਣ ਵਾਲਿਆਂ ਦੇ ਨਾਮ ਸ਼ਾਮਲ ਸਨ। ਇਸ ਲਿਸਟ 'ਚ 6 ਮੰਤਰੀਆਂ ਦੇ ਨਾਂ ਸ਼ਾਮਿਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਕੈਪਟਨ ਦੀ ਇਸ ਮੀਟਿੰਗ ਦੀ ਗੱਲ ਤੋਂ ਬਾਅਦ ਕਈ ਸਾਬਕਾ ਵਿਧਾਇਕ ਤੇ ਮੰਤਰੀ ਦਹਿਸ਼ਤ 'ਚ ਆ ਗਏ ਹਨ। ਜਿਕਰਯੋਗ ਹੈ ਕਿ ਸੀ.ਐਮ ਮਾਨ ਨੇ ਆਪਣੇ ਮੰਤਰੀ ਮੰਡਲ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬਰਖਾਸਤ ਕਰ ਦਿੱਤਾ ਜਿਸ ਤੋਂ ਬਾਅਦ ਮੰਤਰੀ ਹੁਣ ਰੋਪੜ ਜੇਲ੍ਹ ਵਿੱਚ ਹੈ।

 
ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਕੋਲ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦੀ ਸੂਚੀ ਹੈ। ਜੇਕਰ ਸੀ.ਐਮ.ਭਗਵੰਤ ਮਾਨ ਪੁੱਛਣਗੇ ਤਾਂ ਉਹ ਪੂਰੀ ਸੂਚੀ ਜ਼ਰੂਰ ਸੌਂਪ ਦੇਣਗੇ। ਕੈਪਟਨ ਦਾ ਇਹ ਬਿਆਨ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵੱਲੋਂ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਤੋਂ ਬਾਅਦ ਆਇਆ ਹੈ।

ਜਾਣਕਾਰੀ ਦੇਂਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਦੱਸਿਆ ਕਿ ਕੈਪਟਨ ਸੰਸਦ ਮੈਂਬਰ ਆਪਣੀ ਪਤਨੀ ਸਮੇਤ ਮੁੱਖ ਮੰਤਰੀ ਨੂੰ ਮਿਲਣਗੇ। ਪਟਿਆਲੇ ਵਿੱਚ ਕੁਝ ਵਿਕਾਸ ਫੰਡ ਰੁਕੇ ਹਨ,ਉਸ ਬਾਰੇ ਗੱਲਬਾਤ ਹੋਵੇਗੀ। ਕੁੱਝ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਜਾਵੇਗਾ । 

Get the latest update about CAPT AMRINDER SINGH, check out more about CORRUPTION, MINING, BHAGWANT MANN & PUNJAB NEWS

Like us on Facebook or follow us on Twitter for more updates.