ਸਿੱਖਿਆ ਸੁਧਾਰ ਦੀ ਰਾਹ ਤੇ ਸੀਐੱਮ ਮਾਨ, 7 ਮਈ ਨੂੰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ

ਪੰਜਾਬ ਸਰਕਾਰ ਦਿੱਲੀ ਮਾਡਲ ਰਾਹੀਂ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰਾਂ 'ਤੇ 26,454 ਅਸਾਮੀਆਂ 'ਤੇ ਭਰਤੀ ਨੂੰ ਪ੍ਰਵਾਨਗੀ ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਦੌਰੇ ਤੋਂ ਬਾਅਦ ਪੰਜਾਬ 'ਚ ਸਿੱਖਿਆ ਖੇਤਰ ਵਿੱਚ ਸੁਧਾਰਾਂ ਤੇ ਗੱਲਬਾਤ ਲਈ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਮੀਟਿੰਗ ਲਈ ਸਦਾ ਭੇਜਿਆ ਹੈ। ਇਹ ਮੀਟਿੰਗ 7 ਮਈ ਨੂੰ ਹੋਵੇਗੀ। ਇਸ ਦੇ ਲਈ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨੋਟਿਸ ਜਾਰੀ ਹੋਇਆ ਹੈ। ਨੋਟਿਸ ਅਨੁਸਾਰ ਕੋਈ ਵੀ ਅਧਿਆਪਕ ਸ਼ਨੀਵਾਰ ਯਾਨੀ 7 ਮਈ ਨੂੰ ਛੁੱਟੀ ਨਹੀਂ ਲਵੇਗਾ ਅਤੇ ਜੇਕਰ ਕੋਈ ਅਧਿਆਪਕ ਜਾਂ ਪ੍ਰਿੰਸੀਪਲ 7 ਮਈ ਨੂੰ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਸ ਲਈ ਮੁੱਖ ਸਕੱਤਰ ਤੋਂ ਹੀ ਇਜਾਜ਼ਤ ਲੈਣੀ ਪਵੇਗੀ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਜ਼ਿਆਦਾ ਤਰਜੀਹ ਦੇ ਰਹੀ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਦੇ ਦੌਰੇ ਤੋਂ ਬਾਅਦ, ਮਾਨ ਨੇ ਕਿਹਾ ਸੀ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਨਾਲ ਲੈਸ ਇਸ ਵੱਕਾਰੀ ਸਕੂਲ ਨੂੰ ਨਵੀਨਤਾਕਾਰੀ ਅਧਿਆਪਨ ਅਭਿਆਸਾਂ ਰਾਹੀਂ ਨੌਜਵਾਨਾਂ ਦੇ ਮਨਾਂ ਦੇ ਕੈਰੀਅਰ ਨੂੰ ਚਲਾਉਣ ਲਈ ਦੇਖਣਾ ਬਹੁਤ ਵਧੀਆ ਅਨੁਭਵ ਹੈ।


ਪੰਜਾਬ ਸਰਕਾਰ ਦਿੱਲੀ ਮਾਡਲ ਰਾਹੀਂ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰਾਂ 'ਤੇ 26,454 ਅਸਾਮੀਆਂ 'ਤੇ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।