CM ਮਾਨ ਦਾ ਵੱਡਾ ਬਿਆਨ, ਸੂਬੇ 'ਚ ਸਾਈਨ ਬੋਰਡਾਂ 'ਤੇ ਪੰਜਾਬੀ ਨੂੰ ਦਿੱਤੀ ਜਾਵੇਗੀ ਤਰਜੀਹ (Video)

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਵਿਭਾ...

ਅੰਮ੍ਰਿਤਸਰ - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਅੱਜ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਜੋ ਕਿ ਗੁਰੂ ਨਾਨਕ ਭਵਨ ਦੇ ਕੋਲ ਹੈ, 'ਚ ਆਯੋਜਿਤ ਸੂਬਾ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਇਸ ਸਮਾਗਮ 'ਚ ਪੰਜਾਬੀ ਮਾਂ ਬੋਲੀ ਨੂੰ ਲੈਕੇ ਪੰਜਾਬੀਆਂ ਨੂੰ ਵੀ ਪੰਜਾਬੀ ਭਾਸ਼ਾ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਲਿਖੀ ਜਾਵੇ। ਸਾਰੇ ਅਦਾਰੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ। 21 ਫਰਵਰੀ ਕੌਮਾਂਤਰੀ ਭਾਸ਼ਾ ਦਿਵਸ ਤੱਕ ਪੰਜਾਬੀ ਲਿਖੀ ਜਾਵੇ। ਬਾਕੀ ਭਾਸ਼ਾਵਾਂ ਉਸ ਤੋਂ ਬਾਅਦ ਲਿਖੀਆਂ ਜਾਣ। 21 ਫਰਵਰੀ ਤੋਂ ਬਾਅਦ ਪ੍ਰਸ਼ਾਸਨ ਇਸ 'ਤੇ ਸਖਤੀ ਕਰੇਗਾ।

Get the latest update about Punjabi, check out more about Bhagwant Mann, Punjab CM & big statement

Like us on Facebook or follow us on Twitter for more updates.