ਸੀਐੱਮ ਮਾਨ ਦਾ ਡਰੱਗ ਐਕਸ਼ਨ ਪਲੈਨ, STF ਦੀਆਂ ਟੀਮਾਂ ਜਿਲ੍ਹੇ ਅਤੇ ਸਰਹਦੀ ਖੇਤਰਾਂ 'ਚ ਕੀਤੀ ਗਈਆਂ ਤੈਨਾਤ

ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ...

ਪੰਜਾਬ 'ਚ ਨਸ਼ਿਆਂ ਖਿਲਾਫ ਲੜਾਈ 'ਚ ਜਿੱਤ ਹਾਸਿਲ ਕਰਨ ਲਈ ਪੰਜਾਬ ਸਰਕਾਰ ਨੇ ਆਪਣਾ ਐਕਸ਼ਨ ਪਲਾਨ ਤਿਆਰ ਕੀਤਾ ਹੈ। ਜਿਸ ਦੇ ਚਲਦਿਆਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤੈਨਾਤ ਕੀਤੀਆਂ ਜਾ ਰਹੀਆਂ ਹਨ। ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਲਈ ਚੰਡੀਗੜ੍ਹ ਤਲਬ ਕੀਤਾ ਹੈ ਅਤੇ ਪੰਜਾਬ ਭਵਨ ਵਿੱਚ ਉਨ੍ਹਾਂ ਨਾਲ ਮੀਟਿੰਗ ਕੀਤੀ ਹੈ ।

 
ਦਸ ਦਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਵਿੱਚ ਫੀਲਡ ਤੋਂ ਐਸਟੀਐਫ ਦੀਆਂ ਟੀਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਜੋੜਿਆ ਗਿਆ। ਜਿਥੇ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਓਨਾ ਨੂੰ ਪੂਰਾ ਸਹਿਯੋਗ ਨਹੀਂ ਮਿਲਣ ਦੀ ਗੱਲ ਸਾਹਮਣੇ ਆਈ ਸੀ। ਇਸੇ ਕਾਰਨ ਮਾਨ ਨੇ ਉਸੇ ਦਿਨ ਐਸਐਸਪੀ ਅਤੇ ਡੀਸੀ ਦੀ ਮੀਟਿੰਗ ਬੁਲਾਉਣ ਲਈ ਕਿਹਾ ਸੀ।

Get the latest update about CRUGS, check out more about STF, PUNJAB NEWS, TRUESCOOPPUNJABI & DRUGS IN PUNJAB

Like us on Facebook or follow us on Twitter for more updates.