ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੰਗਲਵਾਰ ਨੂੰ ਸੈਕਟਰ-17 ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਬਰਾਂਚ ਦੀ ਅਚਨਚੇਤ ਚੈਕਿੰਗ ਕੀਤੀ ਗਈ। ਅੱਜ ਬਾਅਦ ਦੁਪਹਿਰ ਕੀਤੀ ਚੈਕਿੰਗ ਦੌਰਾਨ ਬਰਾਂਚ ਮੈਨੇਜਰ ਬਲਦੇਵ ਰਾਜ ਅਤੇ ਸਹਾਇਕ ਮੈਨੇਜਰ ਬਲਜਿੰਦਰ ਸਿੰਘ ਗੈਰ ਹਾਜ਼ਰ ਪਾਏ ਗਏ। ਸਹਿਕਾਰਤਾ ਮੰਤਰੀ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਜਿੱਥੇ ਸਹਿਕਾਰਤਾ ਵਿਭਾਗ ਕਿਸਾਨੀ ਭਾਈਚਾਰੇ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਉਥੇ ਸਹਿਕਾਰੀ ਬੈਂਕ ਦਾ ਸਿੱਧਾ ਸਬੰਧ ਸ਼ਹਿਰੀ ਤੇ ਪੇਂਡੂ ਸਭ ਤਰਾਂ ਦੇ ਉਪਭੋਗਤਾਵਾਂ ਨਾਲ ਹੈ ਜਿਸ ਕਾਰਨ ਅਨੁਸਾਸ਼ਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਹਿਕਾਰੀ ਬੈਂਕ ਸਮੇਤ ਹੋਰਨਾਂ ਸਹਿਕਾਰੀ ਅਦਾਰਿਆਂ ਵਿੱਚ ਡਿਊਟੀ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Get the latest update about co operative bank, check out more about cooperative minister & raid
Like us on Facebook or follow us on Twitter for more updates.