ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਕੇਂਦਰ ਸਰਕਾਰ ਦੀ ਪਹਿਲ, ਕੈਪਟਨ ਨੇ ਕੀਤਾ ਧੰਨਵਾਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹਰਿਆ-ਭਰਿਆ ਪੰਜਾਬ ਬਣਾਉਣ ਲਈ CAMPA ਫੰਡ ਜਾਰੀ ਕਰ ਦਿੱਤੇ ਹਨ। ਇਹ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖ਼ਤਾਂ...

ਚੰਡੀਗੜ੍ਹ— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹਰਿਆ-ਭਰਿਆ ਪੰਜਾਬ ਬਣਾਉਣ ਲਈ CAMPA ਫੰਡ ਜਾਰੀ ਕਰ ਦਿੱਤੇ ਹਨ। ਇਹ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖ਼ਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ 1040 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੈਪਟਨ ਨੇ ਗਰਾਂਟ ਜਾਰੀ ਹੋਣ ’ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਬੀਤੇ ਦਿਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 1040 ਰੁਪਏ ਦਾ ਪ੍ਰਵਾਨਗੀ ਪੱਤਰ ਸੌਂਪਿਆ।

‘ਕਰਤਾਰਪੁਰ ਲਾਂਘੇ’ ਨੂੰ ਲੈ ਕੇ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ

ਇਸ ਮੌਕੇ ਜਾਵਡੇਕਰ ਨੇ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 550 ਬੂਟੇ ਲਾਉਣ ਤੇ ਘਰ-ਘਰ ਹਰਿਆਲੀ ਵਰਗੀਆਂ ਸਕੀਮਾਂ ਦੀ ਸ਼ਲਾਘਾ ਕੀਤੀ। ਧਰਮਸੋਤ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਫੰਡਾਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਪੰਜ ਸਾਲਾਂ ’ਚ ਯੋਜਨਾਵਾਂ ਚਲਾਉਣ ਲਈ ਪੜਾਅਵਾਰ ਵਰਤੋਂ ’ਚ ਲਿਆਉਣਗੇ। ਕੇਂਦਰ ਸਰਕਾਰ ਨੇ ਪੰਜਾਬ ਤੋਂ ਇਲਾਵਾ ਹੋਰਨਾਂ ੂਸੂਬਿਆਂ ਨੂੰ ਵੀ ਕੈਂਪਾ ਫੰਡ ਜਾਰੀ ਕੀਤੇ।

Get the latest update about Government News, check out more about CAMPA, News In Punjabi, True Scoop News & Punjab News

Like us on Facebook or follow us on Twitter for more updates.