ਭਾਰਤ 'ਚ ਕੋਰੋਨਾ ਕਾਰਨ ਹਾਲਾਤ ਖਰਾਬ, ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਹੋਏ ਪਾਜ਼ੇਟਿਵ

ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਈ ਹਨ। ਅੰਕੜੇ ਹੈਰਾਨ ਅਤੇ ਪ...

ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਈ ਹਨ। ਅੰਕੜੇ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਹੁਣ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਦਿੱਤੀ ਹੈ।


ਆਪਣੇ ਟਵੀਟ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਜਿਹੜੇ ਵੀ ਲੋਕ 2-3 ਦਿਨ ਵਿਚ ਮੇਰੇ ਸੰਪਰਕ ਵਿਚ ਆਏ ਹਨ ਕਿਰਪਾ ਕਰ ਕੇ ਆਪਣਾ ਟੈਸਟ ਕਰਵਾ ਲੈਣ।

ਜ਼ਿਕਰਯੋਗ ਹੈ ਕਿ ਅੱਤ ਭਾਰਤ ਵਿਚ ਸਭ ਤੋਂ ਜ਼ਿਆਦਾ 2 ਲੱਖ 17 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। 24 ਘੰਟੇ ਵਿਚ 1185 ਮੌਤਾਂ ਹੋਈਆਂ ਹਨ। ਇਸ ਦੇ ਚੱਲਦੇ ਹੁਣ ਕਈ ਜਗ੍ਹਾ ਕਈ ਪਾਬੰਦੀਆਂ ਲਗਾ ਦਿੱਤੀ ਗਈਆਂ ਹਨ। ਦਿੱਲੀ ਵਿਚ ਅੱਜ ਤੋਂ ਵੀਕੈਂਡ ਲਾਕਡਾਊਨ ਹੋਵੇਗਾ। ਰਾਜਸਥਾਨ ਵਿਚ ਵੀ ਵੀਕੈਂਡ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿਚ ਜਿਨ੍ਹਾਂ ਵਿਚ ਨੋਏਡਾ-ਗਾਜ਼ਿਆਬਾਦ ਵੀ ਹਨ, ਉੱਥੇ ਨਾਇਟ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ।

Get the latest update about Conditions worsen, check out more about Union Minister, positive, Truescoop & Prakash Javadekar

Like us on Facebook or follow us on Twitter for more updates.