ਸਾਬਕਾ ਉਪ ਮੁੱਖ ਮੰਤਰੀ 'ਤੇ ਵਿਜੀਲੈਂਸ ਦਾ ਸ਼ਿਕੰਜਾ: ਐੱਸਐੱਸਪੀ ਨੇ ਸ਼ਨੀਵਾਰ ਨੂੰ ਦਫ਼ਤਰ ਕੀਤਾ ਤਲਬ; ਜਾਇਦਾਦ ਦੀ ਕੀਤੀ ਜਾਵੇਗੀ ਜਾਂਚ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਦੇ ਸਾਬਕਾ ਡਿਪਟੀ ਸੀਐ...

ਵੈੱਬ ਸੈਕਸ਼ਨ - ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਖਿਲਾਫ ਰੁਖ ਕੀਤਾ ਹੈ। ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਦੇ ਰਾਣੀ ਕਾ ਬਾਗ ਸਥਿਤ ਘਰ ਪਹੁੰਚਿਆ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਜੀਲੈਂਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਪਰ ਉਸ ਵਿਰੁੱਧ ਸ਼ਿਕਾਇਤ ਕੀ ਹੈ, ਇਸ ਬਾਰੇ ਅਜੇ ਖੁੱਲ੍ਹ ਕੇ ਗੱਲ ਨਹੀਂ ਹੋ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੀ ਜਾਣਕਾਰੀ ਪੇਸ਼ ਹੋਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ। ਨੋਟਿਸ ਮਿਲਣ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੁੰਦੇ ਹਨ ਜਾਂ ਨਹੀਂ, ਇਹ ਸ਼ਨੀਵਾਰ ਨੂੰ ਹੀ ਸਪੱਸ਼ਟ ਹੋਵੇਗਾ।

ਆਮਦਨ ਦੀ ਕੀਤੀ ਜਾ ਸਕਦੀ ਹੈ ਜਾਂਚ
ਸਾਬਕਾ ਉਪ ਮੁੱਖ ਮੰਤਰੀ ਦੇ ਘਰ ਵਿਜੀਲੈਂਸ ਬਿਊਰੋ ਵੱਲੋਂ ਦਿੱਤੇ ਨੋਟਿਸ ਵਿੱਚ ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਵਿਜੀਲੈਂਸ ਵਿਭਾਗ ਨੇ ਇਹ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਨੂੰ ਭੇਜਿਆ ਹੈ।

ਸੈਨੀਟਾਈਜ਼ਰ ਘੁਟਾਲੇ 'ਚ ਵੀ ਆਇਆ ਸੀ ਨਾਂ
ਇਸ ਸਾਲ ਜੁਲਾਈ ਮਹੀਨੇ ਸਾਬਕਾ ਉਪ ਮੁੱਖ ਮੰਤਰੀ ਦਾ ਨਾਂ ਵੀ ਸੈਨੀਟਾਈਜ਼ਰ ਘੁਟਾਲੇ ਨਾਲ ਜੁੜਿਆ ਸੀ। ਹਾਲਾਂਕਿ ਸੋਨੀ ਇਸ ਤੋਂ ਇਨਕਾਰ ਕਰਦੇ ਰਹੇ ਹਨ। ਓਪੀ ਸੋਨੀ 'ਤੇ ਕੋਵਿਡ ਦੌਰਾਨ ਸਿਹਤ ਮੰਤਰੀ ਹੁੰਦਿਆਂ ਤਿੰਨ ਗੁਣਾ ਕੀਮਤ 'ਤੇ ਸੈਨੀਟਾਈਜ਼ਰ ਖਰੀਦਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਦਾ ਸਾਰਾ ਰਿਕਾਰਡ ਮਾਲ ਵਿਭਾਗ ਨੇ ਮੰਗਿਆ ਸੀ। ਚੋਣ ਕਮਿਸ਼ਨ ਲਈ 54-54 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ 1.80 ਲੱਖ ਬੋਤਲਾਂ ਖਰੀਦੀਆਂ ਗਈਆਂ। ਜਦੋਂ ਕਿ ਸਿਹਤ ਵਿਭਾਗ ਆਪਣੇ ਲਈ ਉਹੀ ਸੈਨੀਟਾਈਜ਼ਰ ਤਿੰਨ ਗੁਣਾ ਵੱਧ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਖਰੀਦ ਰਿਹਾ ਸੀ।

Get the latest update about om parkash soni, check out more about vigilance radar, ex deputy cm, & congress

Like us on Facebook or follow us on Twitter for more updates.