ਪੀਐੱਮ ਦੌਰੇ ਤੋਂ ਦੋ ਦਿਨ ਪਹਿਲਾ ਰਚੀ ਗਈ ਸਾਜਿਸ਼, ਜੰਮੂ 'ਚ CISF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਨੇ ਕੀਤਾ ਹਮਲਾ

ਜੰਮੂ ਕਸ਼ਮੀਰ ਇਕ ਵਾਰ ਫਿਰ ਅੱਤਵਾਦੀ ਹਮਲਿਆਂ ਨਾਲ ਸਹਿਮ ਗਿਆ ਹੈ। ਜੰਮੂ ਦੇ ਸੁੰਜਵਾਂ ਅਤੇ ਚੱਢਾ ਆਰਮੀ ਕੈਂਪਾਂ ਨੇੜੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਹੈ। ਇਹ ਹਮਲਾ ਪੀਐੱਮ ਨਰਿੰਦਰ ਮੋਦੀ ਦੇ ਜੰਮੂ ਦੌਰੇ ਤੋਂ ਦੋ ਦਿਨ ਪਹਿਲਾਂ ਵਾਪਰਿਆ ਹੈ ਜਿਸ ਨੂੰ ਭਾਰਤੀ ਜਵਾਨਾਂ ਨੇ ਨਾਕਾਮ ਕਰ ਦਿੱਤਾ...

ਜੰਮੂ ਕਸ਼ਮੀਰ ਇਕ ਵਾਰ ਫਿਰ ਅੱਤਵਾਦੀ ਹਮਲਿਆਂ ਨਾਲ ਸਹਿਮ ਗਿਆ ਹੈ। ਜੰਮੂ ਦੇ ਸੁੰਜਵਾਂ ਅਤੇ ਚੱਢਾ ਆਰਮੀ ਕੈਂਪਾਂ ਨੇੜੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਹੈ।  ਇਹ ਹਮਲਾ ਪੀਐੱਮ ਨਰਿੰਦਰ ਮੋਦੀ ਦੇ ਜੰਮੂ ਦੌਰੇ ਤੋਂ ਦੋ ਦਿਨ ਪਹਿਲਾਂ ਵਾਪਰਿਆ ਹੈ ਜਿਸ ਨੂੰ ਭਾਰਤੀ ਜਵਾਨਾਂ ਨੇ ਨਾਕਾਮ ਕਰ ਦਿੱਤਾ ਗਿਆ ਹੈ। ਇਸ ਹਮਲੇ 'ਚ 2 ਅੱਤਵਾਦੀ ਮਾਰੇ ਗਏ ਹਨ ਅਤੇ  ਸੀਆਈਐਸਐਫ ਦੇ ਇੱਕ ਏਐਸਆਈ ਐਸਪੀ ਪਟੇਲ ਸ਼ਹੀਦ ਹੋ ਗਏ ਹਨ, 5 ਜਵਾਨ ਜ਼ਖ਼ਮੀ ਹੋਏ ਹਨ। ਨਾਲ ਹੀ ਜਾਣਕਾਰੀ ਮਿਲੀ ਹੈ ਕਿ  ਬਠਿੰਡਾ 'ਚ ਵੀ ਅੱਤਵਾਦੀ ਹਮਲਾ ਹੋਇਆ ਹੈ।

ਜਾਣਕਾਰੀ ਮੁਤਾਬਿਕ, ਜੰਮੂ ਸ਼ਹਿਰ ਦੇ ਸੁੰਜਵਾਂ ਖੇਤਰ ਵਿੱਚ ਅੱਤਵਾਦੀਆਂ ਦੇ ਖਿਲਾਫ ਚੱਲ ਰਹੀ ਇੱਕ ਮੁਹਿੰਮ ਵਿੱਚ, ਸੁੰਜਵਾਂ ਦੇ ਜਲਾਲਾਬਾਦ ਖੇਤਰ ਨੂੰ ਖਾਸ ਸੂਚਨਾ 'ਤੇ ਕਾਰਵਾਈ ਕਰਨ ਵਾਲੇ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਨ ਤੋਂ ਬਾਅਦ ਸ਼ੁਰੂ ਹੋਈ ਗੋਲੀਬਾਰੀ ਵਿੱਚ ਇੱਕ ਸੁਰੱਖਿਆ ਕਰਮਚਾਰੀ ਮਾਰਿਆ ਗਿਆ ਅਤੇ ਤਿੰਨ ਜ਼ਖਮੀ ਹੋ ਗਏ। ਗੋਲੀਬਾਰੀ 'ਚ ਅੱਤਵਾਦੀਆਂ ਦਾ ਖਾਤਮਾ ਕਰ ਦਿੱਤਾ ਗਿਆ ਹੈ।


ਨਾਲ ਹੀ ਜੰਮੂ ਸ਼ਹਿਰ ਦੇ ਚੱਢਾ ਕੈਂਪ ਨੇੜੇ ਤੜਕੇ 4.25 ਵਜੇ ਅੱਤਵਾਦੀਆਂ ਨੇ ਸੀਆਈਐਸਐਫ ਜਵਾਨਾਂ ਦੀ ਬੱਸ 'ਤੇ ਹਮਲਾ ਕਰ ਦਿੱਤਾ, ਬੱਸ ਸਵੇਰ ਦੀ ਸ਼ਿਫਟ ਡਿਊਟੀ ਲਈ 15 ਜਵਾਨਾਂ ਨੂੰ ਲੈ ਕੇ ਜਾ ਰਹੀ ਸੀ। ਸੀਆਈਐਸਐਫ ਦੇ ਜਵਾਨਾਂ ਨੇ ਹਮਲੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ ਅਤੇ ਅੱਤਵਾਦੀਆਂ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ। ਹਮਲੇ ਵਿੱਚ ਇੱਕ ਸੀਆਈਐਸਐਫ ਏਐਸਆਈ ਦੀ ਮੌਤ ਹੋ ਗਈ ਅਤੇ ਦੋ ਜਵਾਨ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਵਾਨ ਸੁਜਵਾਨ ਵਿੱਚ ਹਮਲੇ ਵਿੱਚ ਮਦਦ ਲਈ ਜਾ ਰਹੇ ਸਨ। 

 ਜਿਕਰਯੋਗ ਹੈ ਕਿ  ਸੁਰੱਖਿਆ ਬਲਾਂ ਨੂੰ ਲਗਾਤਾਰ ਸੂਚਨਾ ਮਿਲ ਰਹੀ ਸੀ ਕਿ ਪੀਐਮ ਦੇ ਦੌਰੇ ਤੋਂ ਪਹਿਲਾਂ ਅੱਤਵਾਦੀ ਜੰਮੂ ਸ਼ਹਿਰ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਇਸ ਸੂਚਨਾ ਤੋਂ ਬਾਅਦ ਵੀਰਵਾਰ ਸ਼ਾਮ ਤੋਂ ਜੰਮੂ ਪੁਲਿਸ ਨੇ ਸੈਨਾ ਅਤੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਸ਼ਹਿਰ ਦੇ ਕਈ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ। ਇਹ ਤਲਾਸ਼ੀ ਅਭਿਆਨ ਸ਼ੁੱਕਰਵਾਰ ਤੜਕੇ ਤੱਕ ਜਾਰੀ ਰਿਹਾ ਅਤੇ ਇਸ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਜੰਮੂ ਦੇ ਭਟਿੰਡੀ ਇਲਾਕੇ 'ਚ ਸੀਆਈਐਸਐਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਇਸ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਇਕ ਘਰ 'ਚ ਲੁਕ ਗਏ। ਜਿਸ ਤੋਂ ਬਾਅਦ ਇਸ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਕਾਰਵਾਈ ਜਾਰੀ ਹੈ। ਇਸ ਆਪਰੇਸ਼ਨ ਵਿੱਚ ਹੁਣ ਤੱਕ ਇੱਕ ਏਐਸਆਈ ਸ਼ਹੀਦ ਹੋ ਗਿਆ ਹੈ ਅਤੇ 6 ਜਵਾਨ ਜ਼ਖ਼ਮੀ ਹੋਏ ਹਨ।

Get the latest update about TERRORIST, check out more about JAMMU TERRORIST ATTACK, SUNJWAN CAMP ATTACK, ARMY & ATTACK

Like us on Facebook or follow us on Twitter for more updates.