ਦੇਸ਼ ਵਿੱਚ ਕੋਰੋਨਾ ਮਾਮਲਿਆਂ 'ਚ ਲਗਾਤਾਰ ਗਿਰਾਵਟ ਆਉਣ 'ਤੇ ਮਿਲੀ ਵੱਡੀ ਰਾਹਤ, ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜੇ

ਦੇਸ਼ 'ਚ ਬੀਤੇ ਇਕ ਦਿਨ 'ਚ ਕੋਰੋਨਾ ਦੇ 58,077 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,25,36,137 ਹੋ ਗਈ। ਰੋਜ਼ਾਨਾ ਮਾਮਲੇ ਪਿਛਲੇ 5 ਦਿਨਾਂ ਤੋਂ ਇਕ ਲੱਖ ਤੋਂ ਘੱਟ ਬਣੇ ਹੋਏ

ਨਵੀਂ ਦਿੱਲੀ- ਦੇਸ਼ 'ਚ ਬੀਤੇ ਇਕ ਦਿਨ 'ਚ ਕੋਰੋਨਾ ਦੇ 58,077 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,25,36,137 ਹੋ ਗਈ। ਰੋਜ਼ਾਨਾ ਮਾਮਲੇ ਪਿਛਲੇ 5 ਦਿਨਾਂ ਤੋਂ ਇਕ ਲੱਖ ਤੋਂ ਘੱਟ ਬਣੇ ਹੋਏ ਹਨ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 6,97,802 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਨਾਲ 657 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 5,07,177 ਹੋ ਗਈ। ਦੇਸ਼ 'ਚ ਹਾਲੇ 6,97,802 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 1.64 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 92,987 ਦੀ ਕਮੀ ਦਰਜ ਕੀਤੀ ਗਈ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.17 ਫੀਸਦੀ ਹੈ।

ਰਿਪੋਰਟ ਮੁਤਾਬਕ ਮਿਲੇ ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 3.89 ਫੀਸਦੀ ਅਤੇ ਹਫ਼ਤਾਵਾਰ ਦਰ 5.76 ਫੀਸਦੀ ਦਰਜ ਕੀਤੀ ਗਈ। ਦੇਸ਼ 'ਚ ਹੁਣ ਤੱਕ ਕੁੱਲ 4,13,31,158 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕੇ ਦੀਆਂ 171.79 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

Get the latest update about Report, check out more about Truescoop, Covid 19, Union Ministry of Health & Truescoopnews

Like us on Facebook or follow us on Twitter for more updates.