ਦੇਸ਼ 'ਚ ਕੋਰੋਨਾ ਦੀ ਘਟੀ ਰਫਤਾਰ, ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 12,584 ਨਵੇਂ ਮਾਮਲੇ

ਦੇਸ਼ ਵਿਚ ਅੱਜ ਤੋਂ ਚਾਰ ਦਿਨ ਬਾਅਦ ਕੋਵਿਡ ਟੀਕਾਕਰਨ ਅਭਿਆਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿਚਾਲੇ ਦੇਸ਼...

ਦੇਸ਼ ਵਿਚ ਅੱਜ ਤੋਂ ਚਾਰ ਦਿਨ ਬਾਅਦ ਕੋਵਿਡ ਟੀਕਾਕਰਨ ਅਭਿਆਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿਚਾਲੇ ਦੇਸ਼ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਅਤੇ ਸਰਗਰਮ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 12,584 ਇਨਫੈਕਸ਼ਨ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਇਨਫੈਕਸ਼ਨ ਕਾਰਨ 167 ਨਵੀਂਆਂ ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲਾ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ। 

ਸਿਹਤ ਮੰਤਰਾਲਾ ਵਲੋਂ ਮੰਗਲਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਗੁਜ਼ਰੇ 24 ਘੰਟਿਆਂ ਵਿਚ ਕੋਰੋਨਾ ਦੇ 12,584 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ 1,04,79,179 ਹੋ ਗਏ ਹਨ। ਉਥੇ ਹੀ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 167 ਮਰੀਜਾਂ ਦੀ ਮੌਤ ਹੋ ਗਈ, ਜਿਸ ਦੇ ਚੱਲਦੇ ਦੇਸ਼ ਵਿਚ ਕੋਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ 1,51,327 ਹੋ ਗਈ ਹੈ। 

ਸਿਹਤ ਮੰਤਰਾਲਾ  ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ 18,385 ਕੋਰੋਨਾ ਮਰੀਜ਼ ਤੰਦਰੁਸਤ ਹੋ ਗਏ ਹਨ। ਇਸ ਦੇ ਨਾਲ ਦੇਸ਼ ਵਿਚ ਹੁਣ ਤੱਕ 1,01,11,294 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਿਚ ਸਫਲ ਰਹੇ ਹਨ। ਰੋਜ਼ਾਨਾ ਆਧਾਰ ਉੱਤੇ ਦਰਜ ਹੋਣ ਵਾਲੇ ਨਵੇਂ ਕੋਰੋਨਾ ਕੇਸਾਂ ਦੀ ਤੁਲਨਾ ਵਿਚ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਜ਼ਿਆਦਾ ਹੈ। ਇਸ ਨਾਲ ਕੋਰੋਨਾ ਦੇ ਸਰਗਰਮ ਦੇ ਮਾਮਲਿਆਂ ਵਿਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲੇ ਘੱਟ ਕੇ 2,16,558 ਰਹਿ ਗਏ ਹਨ।

Get the latest update about india, check out more about new cases & Corona virus

Like us on Facebook or follow us on Twitter for more updates.