ਦੇਸ਼ 'ਚ ਕੋਰੋਨਾ ਦੀ ਵਧੀ ਰਫ਼ਤਾਰ, 24 ਘੰਟਿਆਂ 'ਚ 2,288 ਨਵੇਂ ਮਾਮਲੇ, 10 ਲੋਕਾਂ ਦੀ ਮੌਤ

ਭਾਰਤ 'ਚ ਵੀ ਕੋਰੋਨਾ ਨੇ ਮੁੜ ਦਸਤਕ ਦੇ ਦਿੱਤੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,288 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 10 ਲੋਕਾਂ ਦੀ ਮੌਤ ਹੋ ਗਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 19,637 ਹੋ ਗਈ ਹੈ...

ਕੋਰੋਨਾ ਦਾ ਕਹਿਰ ਇਕ ਵਾਰ ਫੇਰ ਦੁਨੀਆ ਨੂੰ ਡਰਾਉਣਾ ਸ਼ੁਰੂ ਹੋ ਗਿਆ ਹੈ। ਲਗਾਤਾਰ ਵਧਦੇ ਮਾਮਲਿਆਂ ਦੇ ਕਾਰਨ ਜਿਥੇ ਕਈ ਦੇਸ਼ 'ਚ ਇਸ ਦੀ ਰੋਕਥਾਮ ਲਈ ਦੁਬਾਰਾ ਲਾਕ-ਡਾਉਨ ਲਗਾ ਦਿੱਤਾ ਗਿਆ ਪਰ ਕਈ ਦੇਸ਼ਾਂ 'ਚ ਹਜੇ ਵੀ ਇਸ ਨੂੰ ਗੌਰ ਨਾਲ ਨਹੀਂ ਲਿਆ ਜਾ ਰਿਹਾ। ਭਾਰਤ 'ਚ ਵੀ ਕੋਰੋਨਾ ਨੇ ਮੁੜ ਦਸਤਕ ਦੇ ਦਿੱਤੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,288 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 10 ਲੋਕਾਂ ਦੀ ਮੌਤ ਹੋ ਗਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 19,637 ਹੋ ਗਈ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਕੁੱਲ 4.25 ਲੱਖ ਮੌਤਾਂ ਹੋ ਚੁੱਕੀਆਂ ਹਨ। ਦੇਸ਼ ਵਿੱਚ ਮੌਜੂਦਾ ਰਿਕਵਰੀ ਦਰ 98.74% ਹੈ, ਜਦੋਂ ਕਿ ਰੋਜ਼ਾਨਾ ਸਕਾਰਾਤਮਕਤਾ ਦਰ 0.95% ਹੈ। ਜਿਕਰਯੋਗ ਹੈ ਕਿ ਦੇਸ਼ 'ਚ ਐਤਵਾਰ ਨੂੰ 2704, ਸ਼ਨੀਵਾਰ ਨੂੰ 3451 ਨਵੇਂ ਮਾਮਲੇ ਸਾਹਮਣੇ ਆਏ ਸਨ। 


ਰਾਜਧਾਨੀ ਦਿੱਲੀ 'ਚ 799, ਹਰਿਆਣਾ 'ਚ 371, ਉੱਤਰ ਪ੍ਰਦੇਸ਼ 'ਚ 218 ਅਤੇ ਮਹਾਰਾਸ਼ਟਰ 'ਚ 121 ਨਵੇਂ ਮਾਮਲੇ ਸਾਹਮਣੇ ਆਏ ਹਨ ਦਿੱਲੀ ਨੂੰ ਛੱਡ ਕੇ ਬਾਕੀ ਤਿੰਨਾਂ ਸੂਬਿਆਂ 'ਚ ਕੋਰੋਨਾ ਨਾਲ ਇਕ ਵੀ ਮੌਤ ਨਹੀਂ ਹੋਈ ਹੈ। ਮੱਧ ਪ੍ਰਦੇਸ਼ 'ਚ 28 ਅਤੇ ਰਾਜਸਥਾਨ 'ਚ 102 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਵੀ ਮੌਤ ਨਹੀਂ ਹੋਈ ਹੈ। 

ਇਸ ਤੋਂ ਇਲਾਵਾ ਕਾਨਪੁਰ IIT ਫਿਰ ਤੋਂ ਹੌਟਸਪੌਟ ਬਣ ਗਿਆ ਹੈ। ਪਿਛਲੇ 10 ਦਿਨਾਂ ਤੋਂ ਲਗਾਤਾਰ 25 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਤੋਂ ਬਾਅਦ ਸਾਰੇ ਸੰਕਰਮਿਤਾਂ ਨੂੰ ਇੱਕ ਹਾਲ ਵਿੱਚ ਅਲੱਗ ਕਰ ਦਿੱਤਾ ਗਿਆ ਹੈ। ਬਾਹਰੋਂ ਆਉਣ ਵਾਲੇ ਲੋਕਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। 

Get the latest update about corona news, check out more about national news, covid update, truescooppunjabi & corona in india

Like us on Facebook or follow us on Twitter for more updates.