ਆਕਸੀਜਨ ਸੰਕਟ ਵਿਚਾਲੇ ਦੇਸ਼ 'ਚ 3 ਲੱਖ 46 ਹਜ਼ਾਰ ਨਵੇਂ ਕੋਰੋਨਾ ਕੇਸ, 2,624 ਮੌਤਾਂ

ਦੇਸ਼ ਵਿਚ ਅੱਜ ਸ਼ਨੀਵਾਰ ਨੂੰ ਜਾਰੀ ਨਵੇਂ ਅੰਕੜਿਆਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਰਿਕਾਰਡ ਵਾਧਾ ਹੋ...

ਨਵੀਂ ਦਿੱਲੀ: ਦੇਸ਼ ਵਿਚ ਅੱਜ ਸ਼ਨੀਵਾਰ ਨੂੰ ਜਾਰੀ ਨਵੇਂ ਅੰਕੜਿਆਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਰਿਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਰਿਕਾਰਡ 3,46,786 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ 2,624 ਮਰੀਜ਼ਾਂ ਦੀ ਮੌਤ ਹੋ ਗਈ। ਹਾਲਾਂਕਿ ਇਸ ਦੌਰਾਨ 2,19,838 ਮਰੀਜ਼ ਠੀਕ ਵੀ ਹੋਏ। 

ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਨਵੇਂ ਅਪਡੇਟ ਮੁਤਾਬਕ ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 1,66,10,481 ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਕਿ 1,38,67,997 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਰਿਕਾਰਡ ਵਾਧਾ ਅਜਿਹੇ ਸਮੇਂ ਵਿਚ ਹੋ ਰਿਹਾ ਹੈ ਜਦੋਂ ਰਾਜਧਾਨੀ ਦਿੱਲੀ ਸਮੇਤ ਕਈ ਹੋਰ ਹਸਪਤਾਲਾਂ ਵਿਚ ਆਕਸੀਜਨ ਦੀ ਭਾਰੀ ਕਿੱਲਤ ਹੈ। ਦਿੱਲੀ ਅਤੇ ਅੰਮ੍ਰਿਤਸਰ ਵਿਚ ਆਕਸੀਜਨ ਦੀ ਕਮੀ ਕਾਰਨ ਕਈ ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ।

ਸਭ ਤੋਂ ਪ੍ਰਭਾਵਿਚ ਸੂਬੇ
ਪਿਛਲੇ 24 ਘੰਟਿਆਂ ਦੌਰਾਨ ਰੋਜ਼ੋਨਾ ਦੇ ਸਭ ਤੋਂ ਵਧੇਰੇ ਮਾਮਲਿਆਂ ਵਿਚ ਵੱਡੀ ਗਿਣਤੀ ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਤੋਂ ਆ ਰਹੀ ਹੈ। ਦੇਸ਼ ਦੇ ਸਭ ਤੋਂ ਵਧੇਰੇ ਇਨਫੈਕਟਿਡ ਸੂਬਿਆਂ ਵਿਚ ਮਹਾਰਾਸ਼ਟਰ ਵਿਚ 66,836 ਮਾਮਲੇ, ਉੱਤਰ ਪ੍ਰਦੇਸ਼ ਵਿਚ 36,605 ਮਾਮਲੇ, ਕੇਰਲ ਵਿਚ 28,447 ਮਾਮਲੇ, ਕਰਨਾਟਕ ਵਿਚ 26,962 ਮਾਮਲੇ ਤੇ ਦਿੱਲੀ ਵਿਚ 24,331 ਮਾਮਲੇ ਦਰਜ ਹੋਏ ਹਨ।

Get the latest update about death, check out more about updates, Truescoop News, case & Truescoop

Like us on Facebook or follow us on Twitter for more updates.