ਕੋਰੋਨਾ ਵਾਇਰਸ: ਪੰਜਾਬ ਸਰਕਾਰ ਵਲੋਂ ਨਿੱਜੀ ਕੰਪਨੀਆਂ ਨੂੰ 'ਵਰਕ ਫਰਾਮ ਹੋਮ' ਦੇ ਹੁਕਮ ਜਾਰੀ

ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾ...

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸੂਬੇ ਸਰਕਾਰ ਨੇ ਨਿੱਜੀ ਦਫ਼ਤਰਾਂ ਤੇ ਸਰਵਿਸ ਇੰਡਸਟਰੀ ਨੂੰ 'ਵਰਕ ਫਰਾਮ ਹੋਮ' ਕਰਨ ਨੂੰ ਕਿਹਾ ਹੈ। ਸੂਬੇ 'ਚ ਦੁਕਾਨਾਂ ਬੰਦ ਹੋਣ ਦਾ ਸਮਾਂ ਸ਼ਾਮ ਨੂੰ 5 ਵਜੇ ਹੋਵੇਗਾ, ਜਦਕਿ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਲਾਗੂ ਹੋ ਜਾਵੇਗਾ। 

ਇਹ ਆਦੇਸ਼ ਨਾਲ ਪ੍ਰਭਾਵੀ ਹੋਣਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸਾਰਿਆਂ ਨੂੰ 6 ਵਜੇ ਤਕ ਆਪਣਾ ਕਾਰੋਬਾਰ ਸਮੇਟ ਕੇ ਘਰ ਪਹੁੰਚਣ ਲਈ ਸਖ਼ਤ ਨਿਰਦੇਸ਼ ਦਿੱਤੇ ਹਨ।

ਇਹ ਸੇਵਾਵਾਂ ਨੂੰ ਮਿਲੀ ਇਜਾਜ਼ਤ
ਮੈਡੀਕਲ ਦੁਕਾਨਾਂ, ਦੁੱਧ, ਡੇਅਰੀ ਪ੍ਰੋਡਕਟਸ, ਸਬਜ਼ੀ, ਫਲ ਆਦਿ ਨੂੰ ਛੋਟ ਦਿੱਤੀ ਗਈ ਹੈ।
ਉਦਯੋਗਿਕ ਕਾਰਖਾਨੇ ਜਿੱਥੇ 24 ਘੰਟੇ ਸ਼ਿਫਟਾਂ ਲੱਗਦੀਆਂ ਹਨ, ਖੁੱਲ੍ਹੇ ਰਹਿਣਗੇ।
ਬਸ, ਟ੍ਰੇਨ, ਹਵਾਈ ਯਾਤਰੀਆਂ ਦੀ ਆਵਾਜਾਈ ਨੂੰ ਇਸ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ।
ਉਸਾਰੀ ਦਾ ਕੰਮ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਜਾਰੀ ਰਹੇਗਾ।

Get the latest update about Corona Virus, check out more about Truescoop News, work from home, Punjab Government & private companies

Like us on Facebook or follow us on Twitter for more updates.