ਪੰਜਾਬ 'ਚ ਕੋਰੋਨਾ ਵਾਇਰਸ ਨੇ ਮੁੜ ਵਧਾਈ ਚਿੰਤਾ, 55 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਬੀਤੇ ਦਿਨ ਤੋਂ ਵੀ ਕੋਰੋਨਾ ਵਾਇਰਸ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਸ ਸਮੇਂ ਦੌਰਾਨ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ...

ਜਲੰਧਰ- ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਬੀਤੇ ਦਿਨ ਤੋਂ ਵੀ ਕੋਰੋਨਾ ਵਾਇਰਸ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਸ ਸਮੇਂ ਦੌਰਾਨ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਹੈ।

ਦੱਸ ਦਈਏ ਕਿ ਪੰਜਾਬ ਵਿਚ ਹੁਣ ਤੱਕ ਕੁੱਲ 760603 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ 17754 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅੱਜ ਮੋਹਾਲੀ ਵਿਚ 22, ਲੁਧਿਆਣਾ ਵਿਚ 9, ਪਟਿਆਲਾ ਵਿਚ 7, ਅੰਮ੍ਰਿਤਸਰ ਵਿਚ 6, ਜਲੰਧਰ ਵਿਚ 4, ਬਠਿੰਡਾ ਵਿਚ 2, ਗੁਰਦਾਸਪੁਰ ਵਿਚ 2, ਫਰੀਦਕੋਟ, ਫਤਿਹਗੜ੍ਹ ਸਾਹਿਬ, ਤਰਨਤਾਰਨ ਵਿਚ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਵਾਲਾ ਅੱਜ 18 ਲੋਕ ਇਸ ਮਹਾਮਾਰੀ ਨੂੰ ਹਰਾ ਕੇ ਆਪਣੇ ਘਰਾਂ ਨੂੰ ਪਰਤੇ ਹਨ।

Get the latest update about new cases, check out more about Corona virus, concerns, Punjab & Truescoop News

Like us on Facebook or follow us on Twitter for more updates.