ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕਮੀ, 231 ਦਿਨਾਂ 'ਚ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ

ਭਾਰਤ ਵਿਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ ਕੁਝ ਦਿਨਾਂ ਵਿਚ 15 ਹਜ਼ਾਰ...

ਭਾਰਤ ਵਿਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ ਕੁਝ ਦਿਨਾਂ ਵਿਚ 15 ਹਜ਼ਾਰ ਘੱਟ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਇੱਕ ਰਾਹਤ ਦਾ ਦਿਨ ਸੀ। ਪਿਛਲੇ 24 ਘੰਟਿਆਂ ਵਿਚ 13 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਬਿਮਾਰੀ ਕਾਰਨ 164 ਲੋਕਾਂ ਦੀ ਜਾਨ ਚਲੀ ਗਈ ਹੈ। ਰੋਜ਼ਾਨਾ ਦਰਜ ਕੀਤੇ ਜਾ ਰਹੇ ਕੋਰੋਨਾ ਕੇਸਾਂ ਦੀ ਇਹ ਗਿਣਤੀ ਪਿਛਲੇ 231 ਦਿਨਾਂ ਵਿਚ ਸਭ ਤੋਂ ਘੱਟ ਹੈ।

ਅੰਕੜਿਆਂ ਦੇ ਅਨੁਸਾਰ, ਲਗਭਗ ਸੱਤ ਮਹੀਨਿਆਂ ਬਾਅਦ ਦੇਸ਼ ਵਿਚ 13,058 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ 200 ਤੋਂ ਹੇਠਾਂ ਹੈ। ਇਸ ਦੇ ਨਾਲ ਹੀ 19 ਹਜ਼ਾਰ 470 ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਰਾਹਤ ਦੀ ਗੱਲ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ।

ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿਚ ਗਿਰਾਵਟ
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ ਵਿਚ ਕੋਰੋਨਾ ਦੇ 1 ਲੱਖ 83 ਹਜ਼ਾਰ 118 ਸਰਗਰਮ ਮਾਮਲੇ ਹਨ, ਜੋ ਕਿ 227 ਦਿਨਾਂ ਵਿਚ ਸਭ ਤੋਂ ਘੱਟ ਹੈ। ਜਦੋਂ ਕਿ 3 ਕਰੋੜ 34 ਲੱਖ 58 ਹਜ਼ਾਰ 961 ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਕੁੱਲ 3 ਕਰੋੜ 40 ਲੱਖ 94 ਹਜ਼ਾਰ 373 ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਹੁਣ ਤੱਕ ਕੋਰੋਨਾ ਕਾਰਨ 4 ਲੱਖ 52 ਹਜ਼ਾਰ 454 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿਚ ਕੁੱਲ ਨਵੇਂ ਕੇਸ ਆਏ - 13, 058 ਹਜ਼ਾਰ 
ਪਿਛਲੇ 24 ਘੰਟਿਆਂ ਵਿਚ ਕੁੱਲ ਠੀਕ ਹੋਏ - 19,470 ਹਜ਼ਾਰ
ਪਿਛਲੇ 24 ਘੰਟਿਆਂ ਵਿਚ ਕੁੱਲ ਮੌਤਾਂ-164
ਦੇਸ਼ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ - 1.83 ਲੱਖ 
ਹੁਣ ਤੱਕ ਕੁੱਲ ਠੀਕ ਹੋਏ ਲੋਕ - 3.34 ਕਰੋੜ
ਹੁਣ ਤੱਕ ਕੁੱਲ ਸੰਕਰਮਿਤ - 3.40 ਕਰੋੜ
ਹੁਣ ਤੱਕ ਹੋਈਆਂ ਕੁੱਲ ਮੌਤਾਂ - 4.52 ਲੱਖ
ਹੁਣ ਤੱਕ ਕੁੱਲ ਕੋਰੋਨਾ ਵੈਕਸੀਨ - 98.67 ਕਰੋੜ

Get the latest update about national, check out more about cases in india covid 19, truescoop, covid 19 & india coronavirus cases

Like us on Facebook or follow us on Twitter for more updates.