ਲੁਧਿਆਣਾ 'ਚ ਕੋਰਟ ਏਜੰਟ ਦੀ ਚਾਕੂ ਮਾਰ ਕੀਤੀ ਗਈ ਹੱਤਿਆ, ਮਾਮੂਲੀ ਝਗੜੇ ਤੋਂ ਬਾਅਦ ਭੱਖਿਆ ਸੀ ਮਾਮਲਾ

ਲੁਧਿਆਣਾ ਸ਼ਹਿਰ 'ਚ ਇਹ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਲੁਧਿਆਣਾ ਦੇ ਥਾਣਾ ਦੁੱਗਰੀ ਦੇ ਛੋਟੇ ਜਵੱਦੀ ਇਲਾਕੇ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ...

ਲੁਧਿਆਣਾ ਸ਼ਹਿਰ 'ਚ ਇਹ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਲੁਧਿਆਣਾ ਦੇ ਥਾਣਾ ਦੁੱਗਰੀ ਦੇ ਛੋਟੇ ਜਵੱਦੀ ਇਲਾਕੇ ਵਿੱਚ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸਵੇਰੇ ਜਦੋਂ ਲੋਕਾਂ ਨੇ ਲਾਸ਼ ਦੇਖੀ ਤਾਂ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।  ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਪਛਾਣ ਕੁਲਦੀਪ (30) ਵਜੋਂ ਹੋਈ ਹੈ। ਕੁਲਦੀਪ ਆਪਣੀਆਂ 3 ਵਿਆਹੀਆਂ ਭੈਣਾਂ ਦਾ ਇਕਲੌਤਾ ਭਰਾ ਸੀ


ਜਾਣਕਾਰੀ ਮੁਤਾਬਿਕ ਸੋਮਵਾਰ ਦੇਰ ਰਾਤ ਕੁਲਦੀਪ ਕੁਝ ਨੌਜਵਾਨਾਂ ਨਾਲ ਮਿਲ ਕੇ ਖਾਣ ਪੀਣ ਗਿਆ ਸੀ।  ਓਥੇ ਹੀ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਨੌਜਵਾਨਾਂ ਨਾਲ ਬਹਿਸ ਹੋ ਗਈ। ਤਕਰਾਰ ਦੌਰਾਨ ਉਨ੍ਹਾਂ ਨੌਜਵਾਨਾਂ ਨੇ ਗਲੇ ਵਿਚ ਚਾਕੂ ਮਾਰ ਕੇ ਨੌਜਵਾਨ ਦੀ ਹੱਤਿਆ ਕਰ ਦਿੱਤੀ। 

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਪੁਲੀਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦਾ ਪਤਾ ਲਾਇਆ ਜਾ ਸਕੇ।

Get the latest update about Ludhiana murder, check out more about crime, murder, Punjab police & court agent murder in Ludhiana

Like us on Facebook or follow us on Twitter for more updates.