ਕੋਵਿਡ-19: ਬ੍ਰਿਟੇਨ ਤੋਂ ਭਾਰਤ ਲਈ ਉਡਾਣਾਂ ਉੱਤੇ ਲੱਗੀ 31 ਦਸੰਬਰ ਤੱਕ ਦੀ ਰੋਕ

ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੀ ਨਵੀਂ ਕਿਸਮ ਮਿਲਣ ਤੋਂ ਬਾਅਦ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਬ੍ਰਿ...

ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੀ ਨਵੀਂ ਕਿਸਮ ਮਿਲਣ ਤੋਂ ਬਾਅਦ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ਉੱਤੇ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਇਹ ਬੈਨ 22 ਦਸੰਬਰ ਦੀ ਰਾਤ 12 ਵਜੇ ਤੋਂ 31 ਦਸੰਬਰ ਤੱਕ ਜਾਰੀ ਰਹੇਗਾ। ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦਾ ਬਦਲਿਆ ਹੋਇਆ ਰੂਪ ਪਾਇਆ ਗਿਆ ਹੈ। ਇਸ ਨੂੰ VUI-202012/01 ਨਾਂ ਦਿੱਤਾ ਗਿਆ ਹੈ। 

ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਪਹਿਲਾਂ ਵਾਲੇ ਵਾਇਰਸ ਤੋਂ 70 ਫੀਸਦੀ ਜ਼ਿਆਦਾ ਇਨਫੈਕਟਿਡ ਹੈ। ਇਸ ਨਾਲ ਭਾਰਤ ਵਿਚ ਵੀ ਦਹਿਸ਼ਤ ਦਾ ਮਾਹੌਲ ਹੈ। ਓਧਰ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਕਿਹਾ ਹੈ ਕਿ ਬ੍ਰਿਟੇਨ ਵਿਚ ਮਿਲੇ ਕੋਰੋਨਾ ਵਾਇਰਸ ਦੀ ਨਵੀਂ ਕਿਸਮ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਸਰਕਾਰ ਇਸ ਨੂੰ ਲੈ ਕੇ ਅਲਰਟ ਹੈ।

50 ਫੀਸਦੀ ਲੋਕਾਂ ਨੇ ਕਿਹਾ ਸੀ ਕਿ ਉਡਾਣਾਂ ਬੰਦ ਹੋਣ
ਵਾਇਰਸ ਦੇ ਬਦਲੇ ਹੋਏ ਰੂਪ ਦੀ ਦਹਿਸ਼ਤ ਦੇ ਵਿਚਾਲੇ ਦਿੱਲੀ ਵਿਚ ਸੋਮਵਾਰ ਨੂੰ ਸੋਸ਼ਲ ਮੀਡੀਆ ਕਮਿਊਨਿਟੀ ਵਿਚ ਇਕ ਸਰਵੇ ਕੀਤਾ ਗਿਆ ਜਿਸ ਦੌਰਾਨ 7 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਸ ਵਿਚ ਹਿੱਸਾ ਲਿਆ। ਇਸ ਵਿਚ 50 ਫੀਸਦੀ ਤੋਂ ਵਧੇਰੇ ਲੋਕਾਂ ਨੇ ਕਿਹਾ ਕਿ ਬ੍ਰਿਟੇਨ, ਦੱਖਣੀ ਅਫਰੀਕਾ ਸਣੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ-ਜਾਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਹੋਣੀਆਂ ਚਾਹੀਦੀਆਂ ਹਨ। 

Get the latest update about Covid19 Flights from UK to India suspended till December 31

Like us on Facebook or follow us on Twitter for more updates.