ਕੋਵਿਡ-19: ਦੇਸ਼ ਵਿਚ ਕੋਰੋਨਾ ਦੇ ਨਵੇਂ 22 ਹਜ਼ਾਰ ਤੋਂ ਵਧੇਰੇ ਮਾਮਲੇ, 338 ਦੀ ਮੌਤ

ਭਾਰਤ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 22 ਹਜ਼ਾਰ ਤੋਂ ਵ...

ਭਾਰਤ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 22 ਹਜ਼ਾਰ ਤੋਂ ਵਧੇਰੇ ਮਾਮਲੇ ਦਰਜ ਕੀਤੇ ਗਏ ਹਨ ਤੇ ਇਸ ਦੌਰਾਨ 338 ਹੋਰ ਲੋਕਾਂ ਦੀ ਮੌਤ ਹੋਈ ਹੈ। ਇਸ ਦੀ ਜਾਣਕਾਰੀ ਭਾਰਤ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ।

ਵਿਭਾਗ ਮੁਤਾਬਕ ਦੇਸ਼ ਵਿਚ 22,889 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਭਾਰਤ ਵਿਚ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 99,79,447 ਹੋ ਗਈ ਹੈ। ਇਸ ਦੇ ਨਾਲ ਹੀ 338 ਹੋਰ ਲੋਕਾਂ ਦੀ ਮੌਤ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 1,44,789 ਹੋ ਗਈ ਹੈ। ਦੇਸ਼ ਵਿਚ ਇਸ ਵੇਲੇ 3,13,831 ਐਕਟਿਵ ਮਾਮਲੇ ਹਨ। ਬੀਤੇ 24 ਘੰਟਿਆਂ ਦੌਰਾਨ 31,087 ਮਰੀਜ਼ਾਂ ਦੇ ਸਿਹਤਮੰਦ ਹੋਣ ਦੇ ਨਾਲ ਹੀ 95,20,827 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

Get the latest update about 338 deaths, check out more about new cases, Covid19 & India

Like us on Facebook or follow us on Twitter for more updates.