ਦਲਿਤ ਨਾਲ ਵਾਪਰੀ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਉੱਤਰੇ ਸੰਗਰੂਰ ਦੀਆਂ ਸੜਕਾਂ 'ਤੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਹੁਕਮ ਦਿੱਤੇ ਕਿ ਸੰਗਰੂਰ ਦੇ ਦਲਿਤ ਵਿਅਕਤੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਕੁੱਟਮਾਰ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਦਾਲਤੀ ਕਾਰਵਾਈ ਕੀਤੀ...

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਹੁਕਮ ਦਿੱਤੇ ਕਿ ਸੰਗਰੂਰ ਦੇ ਦਲਿਤ ਵਿਅਕਤੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਕੁੱਟਮਾਰ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਦਾਲਤੀ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਮਗਰੋਂ ਰੋਸ ਪ੍ਰਦਰਸ਼ਨ ਜਾਰੀ ਹੈ। ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਹਨ। ਕਿਸਾਨ ਤੇ ਸਮਾਜਿਕ ਜੱਥੇਬੰਦੀਆਂ ਲੰਘੀ ਰਾਤ ਵੀ ਧਰਨੇ 'ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਹਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾਸ਼ ਹਾਲੇ ਵੀ ਪੀ.ਜੀ.ਆਈ ਵਿੱਚ ਹੀ ਪਈ ਹੈ।

ਵੱਡਾ ਖੁਲਾਸਾ, ਪਿਛਲੇ 17 ਮਹੀਨਿਆਂ 'ਚ ਵਿਦੇਸ਼ੀ ਧਰਤੀ 'ਤੇ ਇੰਨੇ ਭਾਰਤੀਆਂ ਦੇ ਉੱਜੜੇ ਘਰ

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਰਾਜੀ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਹੁਕਮ ਜਾਰੀ ਕਰਦਿਆਂ ਇਸ ਘਟਨਾ ਦੀ ਸਮਾਂਬੱਧ ਜਾਂਚ ਤੇ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਨੂੰ ਤਿੰਨ ਮਹੀਨੇ ਦੇ ਅੰਦਰ-ਅੰਦਰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ। ਸਰਕਾਰੀ ਭਰੋਸੇ ਦੇ ਬਾਵਜੂਦ ਪਰਿਵਾਰ ਨੇ ਜਗਮੇਲ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ 50 ਲੱਖ ਰੁਪਏ ਮੁਆਵਜ਼ੇ ਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਪੂਰੀ ਨਹੀਂ ਹੁੰਦੀ ਹੈ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਤੇ ਲਾਸ਼ ਮੁਰਦਾ ਘਰ 'ਚ ਹੀ ਪਈ ਰਹਿਣ ਦਿੱਤੀ ਜਾਵੇਗੀ।

ਦਲਿਤ ਨੌਜਵਾਨ ਕਤਲ ਕੇਸ : ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਹੁਕਮ

ਐਤਵਾਰ ਨੂੰ ਪੀ.ਜੀ.ਆਈ 'ਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮਿਲਣ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਲਹਿਰਾਗਾਗਾ ਦੇ ਐੱਸ.ਡੀ.ਐੱਮ ਪਹੁੰਚੇ। ਉਨ੍ਹਾਂ ਨੇ ਮੌਕੇ 'ਤੇ ਪਰਿਵਾਰ ਨੂੰ ਸਵਾ ਅੱਠ ਲੱਖ ਰੁਪਏ ਤੇ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਭਰੋਸਾ ਦਿਵਾਇਆ ਪਰ ਪਰਿਵਾਰ ਨੇ ਇਸ ਨੂੰ ਠੁਕਰਾ ਦਿੱਤਾ। ਅੱਜ ਸਰਕਾਰ ਨਵੇਂ ਸਿਰਿਓਂ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਮਾਮਲਾ ਸੁਲਝਾ ਲਿਆ ਜਾਏਗਾ।

Get the latest update about Sangrur Dalit Case, check out more about True Scoop News, Sangrur Dalit Death, Sangrur News & News In Punjabi

Like us on Facebook or follow us on Twitter for more updates.