ਡੀਸੀ ਜਲੰਧਰ ਨੇ ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਜਾਇਦਾਦਾਂ ਕਿਰਾਏ 'ਤੇ ਦੇਣ 'ਤੇ ਲਗਾਈ ਰੋਕ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਹੋਵੇਗੀ ਕਾਨੂੰਨੀ ਕਾਰਵਾਈ

ਲੋਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਣ-ਰਜਿਸਟਰਡ/ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਦੁਕਾਨ/ਮਕਾਨ ਕਿਰਾਏ 'ਤੇ ਦੇਣ ’ਤੇ ਮਨਾਹੀ ਦੇ ਹੁਕਮ ਕਰਦਿਆਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ...

ਜਲੰਧਰ:- ਲੋਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਣ-ਰਜਿਸਟਰਡ/ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਦੁਕਾਨ/ਮਕਾਨ ਕਿਰਾਏ 'ਤੇ ਦੇਣ ’ਤੇ ਮਨਾਹੀ ਦੇ ਹੁਕਮ ਕਰਦਿਆਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹੇ ਵਿੱਚ ਕਈ ਲੋਕਾਂ ਵੱਲੋਂ ਆਪਣੀਆਂ ਜਾਇਦਾਦਾਂ ਅਣ-ਅਧਿਕਾਰਤ ਟਰੈਵਲ ਏਜੰਟਾਂ ਨੂੰ ਕਿਰਾਏ 'ਤੇ ਦਿੱਤੀਆਂ ਹੋਈਆਂ ਹਨ ਤਾਂ ਜੋ ਉਹ ਆਪਣਾ ਕਾਰੋਬਾਰ ਚਲਾ ਸਕਣ ਪਰ ਕਈ ਵਾਰ ਇਹ ਏਜੰਟ ਲੋਕਾਂ ਤੋਂ ਮੋਟੀ ਰਕਮ ਠੱਗਣ ਤੋਂ ਬਾਅਦ ਆਪਣੇ ਦਫ਼ਤਰ ਬਦਲ ਲੈਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਦੁਕਾਨ/ਮਕਾਨ ਸਿਰਫ਼ ਅਧਿਕਾਰਤ ਏਜੰਟਾਂ ਨੂੰ ਹੀ ਦਿੱਤੀ ਜਾਵੇ ਤਾਂ ਜੋ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਕਿਰਾਏ 'ਤੇ ਦੇਣ ਤੋਂ ਪਹਿਲਾਂ ਟਰੈਵਲ ਏਜੰਟਾਂ ਦੇ ਪ੍ਰਮਾਣ ਪੱਤਰਾਂ ਦੀ ਤਸਦੀਕ ਕਰਨੀ ਚਾਹੀਦੀ ਹੈ ਅਤੇ ਜਿਨ੍ਹਾਂ ਪਾਸ ਆਪਣਾ ਕਾਰੋਬਾਰ ਚਲਾਉਣ ਲਈ ਸਮਰੱਥ ਅਧਿਕਾਰੀ ਪਾਸੋਂ ਜਾਰੀ ਮਨਜ਼ੂਰਸ਼ੁਦਾ ਲਾਇਸੈਂਸ ਹੈ, ਉਨ੍ਹਾਂ ਨੂੰ ਜਾਇਦਾਦਾਂ ਕਿਰਾਏ ’ਤੇ ਦੇਣੀਆਂ ਚਾਹੀਦੀਆਂ ਹਨ । ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.jalandhar.nic.in 'ਤੇ ਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਦੇਖ ਸਕਦੇ ਹਨ।

Get the latest update about dc orders, check out more about jalandhar, travel agents, non register travel agents in punjab & jalandhar dc

Like us on Facebook or follow us on Twitter for more updates.