ਡੀਸੀ ਜਲੰਧਰ ਨੇ ਨੌਜਵਾਨ ਉੱਦਮੀਆਂ ਨਾਲ ਕੀਤੀ ਮੁਲਾਕਾਤ, ਸਮਾਜ ਦੀ ਬਿਹਤਰੀ ਲਈ ਵਿਲੱਖਣ ਪਹਿਲਕਦਮੀਆਂ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜਲੰਧਰ ਯੂਥ ਆਰਗੇਨਾਈਜ਼ੇਸ਼ਨ, ਜੋ ਕਿ ਨੌਜਵਾਨ ਉੱਦਮੀਆਂ ਦੀ ਸੰਸਥਾ ਹੈ, ਨਾਲ ਮੁਲਾਕਾਤ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਨਵੀਆਂ ਪਹਿਲਕਦਮੀਆਂ ਲਈ ਅੱਗੇ ਆਉਣ ਦਾ ਸੱਦਾ ਦਿੱਤਾ...

ਜਲੰਧਰ:- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜਲੰਧਰ ਯੂਥ ਆਰਗੇਨਾਈਜ਼ੇਸ਼ਨ, ਜੋ ਕਿ ਨੌਜਵਾਨ ਉੱਦਮੀਆਂ ਦੀ ਸੰਸਥਾ ਹੈ, ਨਾਲ ਮੁਲਾਕਾਤ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਨਵੀਆਂ ਪਹਿਲਕਦਮੀਆਂ ਲਈ ਅੱਗੇ ਆਉਣ ਦਾ ਸੱਦਾ ਦਿੱਤਾ।


ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ , ਜਿਨ੍ਹਾਂ ਨਾਲ ਡਿਸਟ੍ਰਿਕਟ ਬਿਊਰੋ ਆਫ ਇੰਡਸਟਰੀ ਅਤੇ ਇਨਵੈਸਟਮੈਂਟ ਪ੍ਰਮੋਸ਼ਨ (ਡੀ.ਬੀ.ਆਈ.ਆਈ.ਪੀ.) ਦੇ ਸੀਨੀਅਰ ਸਲਾਹਕਾਰ ਸਟੀਫਨ ਐਸ.ਜੇ.ਐਸ ਵੀ ਮੌਜੂਦ ਸਨ, ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਵਿਕਾਸ ਲਈ ਪੜ੍ਹੇ-ਲਿਖੇ, ਊਰਜਾਵਾਨ ਅਤੇ ਨੌਜਵਾਨ ਉਦਮੀਆਂ ਦੀ ਲੋੜ ਹੈ, ਜੋ ਕਿ ਜ਼ਿਲ੍ਹੇ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜ ਭਲਾਈ ਲਈ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਘਨਸ਼ਿਆਮ ਥੋਰੀ ਨੇ ਇਨ੍ਹਾਂ ਨੌਜਵਾਨ ਉੱਦਮੀਆਂ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਦੇ ਭਲੇ ਲਈ ਕੁਝ ਨਿਵੇਕਲਾ ਕਰਨ ਦੀ ਪ੍ਰਗਟਾਈ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਦਮੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜਲੰਧਰ ਵਿੱਚ ਨਵੇਂ ਉਦਯੋਗ ਜਲਦੀ ਖੋਲ੍ਹਣ ਲਈ ਦੱਸ ਪ੍ਰਮੁੱਖ ਵਿਭਾਗਾਂ ਤੋਂ ਰੈਗੂਲੇਟਰੀ ਪ੍ਰਵਾਨਗੀਆਂ ਲੈਣ ਲਈ ਡਿਸਟ੍ਰਿਕਟ ਬਿਊਰੋ ਆਫ ਇੰਡਸਟਰੀ ਅਤੇ ਇਨਵੈਸਟਮੈਂਟ ਪ੍ਰਮੋਸ਼ਨ ਦੀ ਸਥਾਪਨਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੀ ਰਾਜ ਸਰਕਾਰ ਦੀ ਪਹਿਲਕਦਮੀ ਤਹਿਤ ਨਵੇਂ ਉਦਯੋਗਾਂ ਨੂੰ ਹੋਰ ਰਿਆਇਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਿਥੂਰੀ ਸੂਦ, ਖਿਆਤੀ ਕੋਹਲੀ ਐਮਡੀ ਟਰੂ ਸਕੂਪ ਨਿਊਜ਼, ਆਸ਼ਿਮ ਸੋਂਧੀ ਅਤੇ ਹੋਰ ਨੌਜਵਾਨ ਉੱਦਮੀ ਮੌਜੂਦ ਸਨ।

Get the latest update about DC MEETING WITH ENTREPRENEUR OF JALANDHAR, check out more about TRUESCOOP NEWS, KHAYATI KOHLI, dc ghanshyam thori & DC JALANDHAR

Like us on Facebook or follow us on Twitter for more updates.