ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ DC ਵੱਲੋਂ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੀ ਸ਼ੁਰੂਆਤ

ਮੁਕਾਬਲੇ ਦੇ ਮੌਜੂਦਾ ਦੌਰ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੁਨਰ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ...

ਜਲੰਧਰ— ਮੁਕਾਬਲੇ ਦੇ ਮੌਜੂਦਾ ਦੌਰ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੁਨਰ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਮੁਫਤ ਡਰਾਈਵਿੰਗ ਸਿਖਲਾਈ ਕੈਂਪ ਦਾ ਆਗਾਜ਼ ਕੀਤਾ ਗਿਆਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰਜਲੰਧਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸਵੇਰੇ ਖੁਦ ਬਲਟਰਨ ਪਾਰਕ ਪਹੁੰਚ ਕੇ ਕਰਵਾਈ। ਉਨ੍ਹਾਂ ਇਸ ਮੌਕੇ ਲੜਕੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਲੜਕੀਆਂ ਮਨ ਲਗਾ ਕੇ ਸਿਖਲਾਈ ਕੈਂਪ ਵਿੱਚ ਹਿੱਸਾ ਲੈਣ ਅਤੇ ਆਪਣੇ ਹੁਨਰ ਦਾ ਵਿਕਾਸ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਖਲਾਈ ਕੋਰਸ ਦਾ ਮਕਸਦ ਲੜਕੀਆਂ ਨੂੰ ਆਤਮ ਨਿਰਭਰ ਬਣਾਉਣਾ ਹੈ ਤਾਂ ਜੋ ਉਹ ਡਰਾਈਵਿੰਗ ਨੂੰ ਲੈ ਕੇ ਕਿਸੇ ਦੂਜੇ 'ਤੇ ਨਿਰਭਰ ਨਾ ਰਹਿਣ। ਉਹ ਖੁਦ ਵਾਹਨ ਚਲਾ ਕੇ ਕਿਤੇ ਵੀ ਆ ਜਾ ਸਕਣ ਅਤੇ ਲੋੜ ਪੈਣ 'ਤੇ ਇਸ ਹੁਨਰ ਦਾ ਲਾਭ ਲੈਂਦਿਆਂ ਇਸ ਨੂੰ ਰੋਜ਼ਗਾਰ ਦੇ ਤੌਰ 'ਤੇ ਅਪਣਾ ਸਕਣ। ਉਨ੍ਹਾਂ ਕਿਹਾ ਕਿ ਡਰਾਈਵਿੰਗ ਨਾ ਆਉਣ ਕਾਰਨ ਲੜਕੀਆਂ ਤੋਂ ਕੋਈ ਮੌਕਾ ਛੁੱਟਣਾ ਨਹੀਂ ਚਾਹੀਦਾ।

Covid-19 ਅਪਡੇਟ : ਅੱਜ ਕੋਰੋਨਾ ਨੇ 11 ਜਲੰਧਰ ਵਾਸੀਆਂ ਦੀ ਲਈ ਜਾਨ, ਇੰਨੇ ਆਏ ਨਵੇਂ ਕੇਸ

ਉਨ੍ਹਾਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ 18 ਸਾਲ ਤੋਂ ਜ਼ਿਆਦਾ ਉਮਰ ਦੀਆਂ ਲੜਕੀਆਂ ਦੀ ਚੋਣ ਕੀਤੀ ਗਈ ਹੈ। ਪਹਿਲੇ ਪੜਾਅ ਵਿੱਚ 70 ਲੜਕੀਆਂ ਚੁਣੀਆਂ ਗਈਆਂ ਹਨਜਿਨ੍ਹਾਂ ਨੂੰ ਦਿਨ ਭਰ ਵੱਖ-ਵੱਖ ਸ਼ਿਫਟਾਂ ਵਿੱਚ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਇਹ ਸਿਖਲਾਈ ਬਲਟਰਨ ਪਾਰਕ ਵਿੱਚ ਦਿੱਤੀ ਜਾਵੇਗੀਜੋ ਕਿ ਅਗਲੇ ਪੰਦਰਾਂ ਦਿਨਾਂ ਤੱਕ ਚੱਲੇਗੀ। ਇਸ ਤੋਂ ਬਾਅਦ ਹੋਰ ਬੈਚ ਵੀ ਸ਼ੁਰੂ ਕੀਤੇ ਜਾਣਗੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ 'ਤੇ ਇਸ ਕੈਂਪ ਨੂੰ ਜ਼ਿਲ੍ਹੇ ਦੀਆਂ ਦੂਜੀਆਂ ਤਹਿਸੀਲਾਂ ਵਿੱਚ ਸ਼ੁਰੂ ਕਰਨ ਦੀ ਪ੍ਰੀਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਹੋਰ ਥਾਵਾਂ 'ਤੇ ਵੀ ਬੇਟੀ ਬਚਾਏ ਬੇਟੀ ਪੜ੍ਹਾਓ ਮੁਹਿੰਮ ਤਹਿਤ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ।
 

Get the latest update about TRAINING AIMS, check out more about Beti Bachao Beti Padhao, FREE DRIVING TRAINING CAMP, TRUE SCOOP NEWS & JALANDHAR NEWS DEPUTY COMMISSIONER

Like us on Facebook or follow us on Twitter for more updates.