ਦਿੱਲੀ ਵਿਧਾਨ ਸਭਾ ਚੋਣਾਂ ਦੀ ਆਖਰੀ ਲਿਸਟ ਹੋਈ ਜਾਰੀ, 668 ਉਮੀਦਵਾਰ ਲੜਨਗੇ ਚੋਣਾਂ

ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦੇ ਤਹਿਤ ਨਾਮ ਵਾਪਸ ...

ਨਵੀਂ ਦਿੱਲੀ — ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦੇ ਤਹਿਤ ਨਾਮ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ।ਇਸ ਦੇ ਨਾਲ ਹੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੰਤਮ ਸੂਚੀ ਵੀ ਜਾਰੀ ਹੋ ਗਈ ਹੈ ਜਿਸ 'ਚ 668 ਉਮੀਦਵਾਰ ਮੈਦਾਨ 'ਚ ਹਨ।ਸ਼ੁੱਕਰਵਾਰ ਨੂੰ 30 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ। ਮੁੱਖ ਚੋਣ ਦਫ਼ਤਰ (ਸੀ.ਈ.ਓ.) ਦਿੱਲੀ ਦੇ ਅਨੁਸਾਰ, ਦੋ ਦਿਨਾਂ ਨਾਮਜ਼ਦਗੀ ਪੜਤਾਲ ਪ੍ਰਕਿਰਿਆ ਦੇ ਤਹਿਤ 698 ਉਮੀਦਵਾਰਾਂ ਦੀ ਨਾਮਜ਼ਦਗੀ ਨੂੰ ਜਾਇਜ਼ ਪਾਇਆ ਗਿਆ ਸੀ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਸਨ। ਜਿਸ ਤੋਂ ਬਾਅਦ ਸਿਰਫ 668 ਉਮੀਦਵਾਰ ਹੀ ਮੈਦਾਨ ਵਿੱਚ ਰਹਿ ਗਏ ਹਨ।ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸੀਈਓ ਦਿੱਲੀ ਨੂੰ ਸਾਰੀਆਂ 70 ਸੀਟਾਂ 'ਤੇ ਕੁੱਲ 1528 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਕੁੱਲ 1029 ਉਮੀਦਵਾਰਾਂ ਨੇ ਇਹ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, ਹਰਸ਼ਰਨ ਸਿੰਘ ਬੱਲੀ AAP 'ਚ ਹੋਏ ਸ਼ਾਮਲ

ਦੱਸ ਦੱਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਬਿਗੁਲ ਵੱਜ ਗਿਆ ਹੈ।ਦਿੱਲੀ 'ਚ, ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਵੀ ਸੱਤਾ ਲਈ ਲੜ ਰਹੀ ਹੈ।ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ।ਦੱਸਿਆ ਜਾ ਰਿਹਾ ਹੈ ਕਿ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੁੱਲ 67 ਸੀਟਾਂ ਜਿੱਤੀਆਂ ਸਨ।ਇਸ ਦੇ ਨਾਲ ਹੀ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ, ਜਦਕਿ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ।ਇਸ ਤੋਂ ਇਲਾਵਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਜਿੱਤੀਆਂ ਸਨ।

Get the latest update about News In Punjabi, check out more about Polls 668 Candidates, True Scoop News, National News & Final List

Like us on Facebook or follow us on Twitter for more updates.