ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਪਾਕਿ ਹਾਈ ਕਮਿਸ਼ਨ ਨੂੰ ਮਿਲਿਆ ਦਿੱਲੀ ਕਮੇਟੀ ਦਾ ਵਫ਼ਦ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਦਿੱਲੀ ਤੋਂ...

ਨਵੀਂ ਦਿੱਲੀ— ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਇੱਥੇ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਮਿਲਿਆ।ਹਾਈ ਕਮਿਸ਼ਨ ਅਧਿਕਾਰੀ ਸਈਅਦ ਹੈਦਰ ਸ਼ਾਹ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ਼੍ਰੀ ਪਟਨਾ ਸਾਹਿਬ ਕਮੇਟੀ, ਤਖ਼ਤ ਸ਼੍ਰੀ ਹਜ਼ੂਰ ਸਾਹਿਬ ਕਮੇਟੀ ਸਾਂਝੇ ਤੌਰ 'ਤੇ ਇੱਕ ਮਹਾਨ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਦਿੱਲੀ ਤੋਂ ਆਰੰਭ ਕਰਕੇ ਪੰਜਾਬ ਤੋਂ ਹੁੰਦਾ ਹੋਇਆ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਅਤੇ ਹੋਰ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਤੱਕ ਪਹੁੰਚੇਗਾ। ਉਹਨਾਂ ਦੱਸਿਆ ਕਿ ਇਹ ਨਗਰ ਕੀਰਤਨ 2 ਨਵੰਬਰ ਤੋਂ 5 ਨਵੰਬਰ ਤੱਕ ਚੱਲੇਗਾ।

ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਦਿੱਲੀ ਕਮੇਟੀ ਪ੍ਰਧਾਨ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ ਕਿ ਦੋਹਾਂ ਮੁਲਕਾਂ ਵਿੱਚ ਤਣਾਓ ਦੀ ਸਥਿਤੀ ਦੇ ਬਾਵਜੂਦ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਨ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਨਗਰ ਕੀਰਤਨ ਲਈ ਬਹੁਤ ਉਤਸਾਹ ਦਿਖਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਤਿਆਰ ਕਰਨ ਵਾਸਤੇ ਵੀ ਅਸੀਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਅਤਿ ਧੰਨਵਾਦੀ ਹਾਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਅਸੀਂ ਕਮੇਟੀ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੂੰ ਮਿਲੇ ਹਾਂ ਤੇ ਉਹਨਾ ਨੇ ਸਾਡੀ ਗੱਲ ਬਹੁਤ ਹੀ ਚੰਗੇ ਢੰਗ ਨਾਲ ਸੁਣੀ ਹੈ।

ਐਮਾਜ਼ੌਨ-ਫਲਿੱਪਕਾਰਟ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਸਖ਼ਤ ਐਕਸ਼ਨ

ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਦੇ ਹਾਈ ਕਮਿਸ਼ਨ ਤੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦੇ ਪਾਕਿਸਤਾਨ ਵਿੱਚ ਦਾਖਲੇ ਦੀ ਇਜਾਜ਼ਤ ਮੰਗੀ ਹੈ  ਉਹਨਾਂ ਕਿਹਾ ਕਿ ਅਸੀਂ ਪਾਕਿ ਅਧਿਕਾਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਗੁਰੂ ਨਾਨਕ ਨਾਮ ਲੇਵਾ ਚਾਹੁੰਦਾ ਹੈ ਕਿ ਪਾਕਿ ਵਿਚਲੇ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣ ਇਸ ਲਈ ਘੱਟ ਤੋਂ ਘੱਟ 500 ਅਤੇ ਵੱਧ ਤੋਂ ਵੱਧ 1000 ਸ਼ਰਧਾਲੂਆਂ ਨੂੰ ਹਰ ਮਹੀਨੇ ਜੁਲਾਈ ਤੋਂ ਅਕਤੂਬਰ ਤੱਕ ਵੀਜ਼ੇ ਜਾਰੀ ਕੀਤੇ ਜਾਣ। ਪਾਕਿਸਤਾਨੀ ਦੂਤ ਘਰ ਤੋਂ ਇਹਨਾਂ ਸ਼ਰਧਾਲੂਆਂ ਦੇ ਰਹਿਣ ਦੇ ਬੰਦੋਬਸਤ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ।ਸ. ਕਾਲਕਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਿਖੇ 10 ਤੋਂ 12 ਨਵੰਬਰ ਤੱਕ ਮਨਾਏ ਜਾਣੇ ਹਨ ਤੇ ਉਸ ਤੋਂ ਪਹਿਲਾਂ ਪੰਜ ਦਿਨਾਂ ਨਗਰ ਕੀਰਤਨ ਦੀ 5 ਨਵੰਬਰ ਨੂੰ ਸਮਾਪਤੀ ਹੋਵੇਗੀ।

ਜਾਣੋ 'ਫਤਿਹਵੀਰ' ਦਾ ਰੈਸਕਿਊ ਮਿਸ਼ਨ ਫੇਲ੍ਹ ਹੋਣ ਦੇ 5 ਵੱਡੇ ਬਲੰਡਰ

ਇਸ ਸਮੇਂ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ 11 ਮੈਂਬਰੀ ਵਫ਼ਦ ਦੀ ਮੀਟਿੰਗ ਤੈਅ ਕਰਵਾਉਣ ਦੀ ਵੀ ਮੰਗ ਕੀਤੀ ਗਈ। ਇਸ ਸਮੇਂ ਸ. ਸਿਰਸਾ ਅਤੇ ਸ. ਕਾਲਕਾ ਤੋਂ ਇਲਾਵਾ ਬੀਬੀ ਰਣਜੀਤ ਕੌਰ, ਸ. ਕੁਲਵੰਤ ਸਿੰਘ ਬਾਠ, ਸ. ਹਰਵਿੰਦਰ ਸਿੰਘ ਕੇ.ਪੀ, ਸ. ਪਰਮਜੀਤ ਸਿੰਘ ਚੰਡੋਕ ਵੀ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਮਿਲਣ ਵਾਲੇ ਵਫ਼ਦ ਵਿਚ ਸ਼ਾਮਲ ਸਨ।

Get the latest update about Delhi Committee, check out more about Pak High Commission, News In Punjabi, Punjab News & Online Punjabi News

Like us on Facebook or follow us on Twitter for more updates.