ਦਿੱਲੀ ਆਬਕਾਰੀ ਨੀਤੀ ਘਪਲਾ: ਸੂਤਰਾਂ ਦਾ ਦਾਅਵਾ, ਚੰਡੀਗੜ੍ਹ 'ਚ ਈਡੀ ਵੱਲੋਂ ਆਬਕਾਰੀ ਵਿਭਾਗ ਦੇ ਦੋ ਵੱਡੇ ਅਧਿਕਾਰੀਆਂ ਦੇ ਘਰ ਛਾਪੇਮਾਰੀ

ਜਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ

ਦਿੱਲੀ ਆਬਕਾਰੀ ਨੀਤੀ ਘੁਟਾਲੇ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਹੁਣ ਚੰਡੀਗੜ੍ਹ ਪਹੁੰਚ ਗਿਆ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਈਡੀ ਵੱਲੋਂ ਚੰਡੀਗੜ੍ਹ ਸਥਿਤ ਆਬਕਾਰੀ ਤੇ ਕਰ ਵਿਭਾਗ ਦੇ ਦੋ ਵੱਡੇ ਅਧਿਕਾਰੀਆਂ ਦੇ ਘਰ ਅੱਜ ਸਵੇਰ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲੇ ਤੱਕ ਛਾਪੇਮਾਰੀ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।  

ਜਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ 'ਚ ਗੁਰੂਗ੍ਰਾਮ, ਯੂਪੀ, ਮੁੰਬਈ, ਹੈਦਰਾਬਾਦ, ਚੰਡੀਗੜ੍ਹ ਆਦਿ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ ਦੀ ਐਫਆਈਆਰ ਦੇ ਆਧਾਰ 'ਤੇ ਹੈ।

 
ਦਸ ਦਈਏ ਕਿ ਸੀਬੀਆਈ ਨੇ ਆਪਣੀ ਐਫਆਈਆਰ ਵਿੱਚ ਸਿਸੋਦੀਆ ਨੂੰ ਨੰਬਰ ਵਨ ਮੁਲਜ਼ਮ ਬਣਾਇਆ ਹੈ। ਉਸ 'ਤੇ ਦੋਸ਼ ਹਨ ਕਿ ਸ਼ਰਾਬ ਦੇ ਕਾਰੋਬਾਰੀਆਂ ਨੂੰ ਕਥਿਤ ਤੌਰ 'ਤੇ 30 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਸੀ ਅਤੇ ਲਾਇਸੰਸ ਧਾਰਕਾਂ ਨੂੰ ਕਥਿਤ ਤੌਰ 'ਤੇ ਆਪਣੀ ਮਰਜ਼ੀ ਅਨੁਸਾਰ ਐਕਸਟੈਂਸ਼ਨ ਦਿੱਤੀ ਗਈ ਸੀ। ਇਹ ਐਫਆਈਆਰ ਆਈਪੀਸੀ ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼) ਅਤੇ 477-ਏ (ਖਾਤਿਆਂ ਦੀ ਜਾਅਲੀ) ਦੇ ਤਹਿਤ ਦਰਜ ਕੀਤੀ ਗਈ ਹੈ। 

ਐਫਆਈਆਰ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਸਿਸੋਦੀਆ ਅਤੇ ਕੁਝ ਸ਼ਰਾਬ ਕਾਰੋਬਾਰੀ ਸ਼ਰਾਬ ਦੇ ਲਾਇਸੈਂਸਾਂ ਤੋਂ ਇਕੱਠੇ ਕੀਤੇ ਗੈਰ-ਕਾਨੂੰਨੀ ਲਾਭ ਨੂੰ ਜਨਤਕ ਸੇਵਕਾਂ ਤੱਕ ਪਹੁੰਚਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਸਨ, ਜਿਨ੍ਹਾਂ ਨੂੰ ਕੇਸ ਵਿੱਚ ਦੋਸ਼ੀ ਬਣਾਇਆ ਗਿਆ ਹੈ।

Get the latest update about MANISH SISODIA CASE, check out more about ED RAID CHANDIGARH, DELHI EXCISE POLICY SCAM, LATEST PUNJAB NEWS & ED IN PUNJAB

Like us on Facebook or follow us on Twitter for more updates.