ਦਿੱਲੀ: ਪੁਰਾਣੀ ਸੀਮਾਪੁਰੀ ਇਲਾਕੇ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ

ਦਿੱਲੀ ਦੇ ਪੁਰਾਣੀ ਸੀਮਾਪੁਰੀ ਇਲਾਕੇ 'ਚ ਅੱਗ ਲੱਗਣ ਕਾਰਨ 4 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਨਿਊਜ਼ ਮੁਤਾਬਕ...

ਦਿੱਲੀ ਦੇ ਪੁਰਾਣੀ ਸੀਮਾਪੁਰੀ ਇਲਾਕੇ 'ਚ ਅੱਗ ਲੱਗਣ ਕਾਰਨ 4 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਨਿਊਜ਼ ਮੁਤਾਬਕ ਅੱਗ ਇੱਕ ਤਿੰਨ ਮੰਜ਼ਿਲਾ ਇਮਾਰਤ ਵਿੱਚ ਲੱਗੀ। ਦਿੱਲੀ ਪੁਲਸ ਨੇ ਦੱਸਿਆ ਕਿ ਅੱਗ ਮੰਗਲਵਾਰ ਸਵੇਰੇ ਲੱਗੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਵੇਂ ਲੱਗੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਇਕ ਕਮਰੇ 'ਚ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਮਿਲੀਆਂ। ਦਿੱਲੀ ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 436, 304ਏ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਪੁਰਾਣੀ ਸੀਮਾਪੁਰੀ ਦੇ ਮਕਾਨ ਨੰਬਰ ਜੀ-261 'ਚ ਮੰਗਲਵਾਰ ਤੜਕੇ 4 ਵਜੇ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੁਲਸ ਟੀਮ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਮਾਮਲੇ ਦੀ ਜਾਂਚ ਡੀਐਫਐਸ, ਕ੍ਰਾਈਮ ਬ੍ਰਾਂਚ, ਐਫਐਸਐਲ ਟੀਮ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।

Get the latest update about delhi, check out more about delhi police & turescoop news

Like us on Facebook or follow us on Twitter for more updates.