ਕੋਰੋਨਾ ਦੀ ਚਪੇਟ 'ਚ ਆਏ ਅਨਿਲ ਬੈਜਲ, ਟਵੀਟ ਕਰ ਦਿੱਤੀ ਜਾਣਕਾਰੀ

ਦਿੱਲੀ ਦੇ ਉੁੱਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਦਾ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ...

ਨਵੀਂ ਦਿੱਲੀ: ਦਿੱਲੀ ਦੇ ਉੁੱਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਦਾ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਐਲਜੀ ਨੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਹਲਕੇ ਲੱਛਣ ਹਨ। ਇਸ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਜੋ ਵੀ ਕੋਈ ਉਨ੍ਹਾਂ ਦੇ ਸਪੰਰਕ ਵਿੱਚ ਆਏ ਹਨ ਜਲਦੀ ਹੀ ਆਪਣੀ ਜਾਂਚ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਘਰ ਤੋਂ ਕੰਮ ਤੇ ਨਿਗਰਾਨੀ ਰੱਖਣਗੇ।

ਜ਼ਿਕਰਯੋਗ ਹੈ ਕਿ ਕੌਮੀ ਰਾਜਧਾਨੀ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵੀਰਵਾਰ ਨੂੰ, 24,235 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਤੇ 395 ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਤਕ 11,22,286 ਲੋਕ ਦਿੱਲੀ ਵਿਚ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਕੋਰੋਨਾ ਕਾਰਨ ਹੁਣ ਤੱਕ ਸ਼ਹਿਰ ਦੇ 15,772 ਲੋਕ ਆਪਣੀ ਜਾਨ ਗੁਆ ਚੁੱਕੇ ਹਨ। 

Get the latest update about Delhi, check out more about Anil Baijal, corona positive, Truescoop & Governor

Like us on Facebook or follow us on Twitter for more updates.