ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ 'ਤੇ ਤੇਜ਼ੀ ਨਾਲ ਕਰ ਰਿਹਾ ਹੈ ਅਮਲ : ਸਿੱਖਿਆ ਮੰਤਰੀ

ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜ•ਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਿਤ ਵਿਭਾਗਾਂ ਨਾਲ ਰਾਬਤਾ ਰੱਖਕੇ ਲੋੜੀਂਦੀ...

ਚੰਡੀਗੜ੍ਹ— ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਿਤ ਵਿਭਾਗਾਂ ਨਾਲ ਰਾਬਤਾ ਰੱਖ ਕੇ ਲੋੜੀਂਦੀ ਕਾਰਵਾਈ ਨੂੰ ਪਰਮ ਅਗੇਤ ਦਿੰਦਿਆਂ ਅਤੇ ਸਬੰਧਿਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇਜ਼ੀ ਨਾਲ ਕਾਰਜ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਵੀਂ ਭਰਤੀ ਸਬੰਧੀ ਪ੍ਰਸਤਾਵ ਤਿਆਰ ਕਰਕੇ ਜਦੋਂ ਵਿੱਤ ਵਿਭਾਗ ਪੰਜਾਬ ਨੂੰ ਭੇਜਿਆ ਗਿਆ ਤਾਂ ਉਸ 'ਤੇ ਵਿੱਤ ਵਿਭਾਗ ਵੱਲੋਂ ਲੋੜੀਂਦੀ ਭਰਤੀ ਲਈ ਅਸਾਮੀਆਂ ਦੀ ਮੰਗ ਨੂੰ ਜਾਇਜ਼ ਠਹਿਰਾਉਣ ਲਈ ਕੁਝ ਵਿਸ਼ੇਸ਼ ਪ੍ਰਕਿਰਿਆਵਾਂ ਨੇਪਰੇ ਚਾੜਨ ਲਈ ਕਿਹਾ ਗਿਆ, ਜਿਨ੍ਹਾਂ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਪ੍ਰਮੁੱਖ ਸਨ। ਉਨ੍ਹਾਂ ਦੱਸਿਆ ਕਿ ਨਵੇਂ ਬਣਾਏ ਸੇਵਾਂ ਨਿਯਮਾਂ ਅਨੁਸਾਰ ਪਹਿਲਾਂ ਤਾਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਪ੍ਰਾਇਮਰੀ ਦੀਆਂ ਹੈੱਡਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ, ਮਾਸਟਰ ਕਾਡਰ ਤੋਂ ਲੈਕਚਰਾਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਪ੍ਰਕਿਰਿਆ ਨੂੰ ਸਿੱਖਿਆ ਵਿਭਾਗ ਨੇ ਬਹੁਤ ਹੀ ਤੇਜ਼ੀ ਨਾਲ ਨਿਪਟਾ ਕੇ ਲੋੜੀਂਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ, ਜਿਸ ਨਾਲ ਸਿੱਖਿਆ ਵਿਭਾਗ ਵਿੱਚ ਨਵੀਆਂ ਪੋਸਟਾਂ ਉਜਾਗਰ ਹੋਈਆਂ।

ਸਮਾਰਟ ਸਕੂਲ ਬਣਨ ਨਾਲ਼ ਸਕੂਲੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਇਆ : ਸਿੱਖਿਆ ਸਕੱਤਰ

 ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੂੰ ਸਿੱਖਿਆ ਵਿਭਾਗ ਵੱਲੋਂ ਨਵੀਂ ਭਰਤੀ ਲਈ ਪ੍ਰਸਤਾਵ ਭੇਜਿਆ ਗਿਆ ਸੀ ਜਿਸ 'ਤੇ ਵਿੱਤ ਵਿਭਾਗ ਨੇ ਹਾਮੀ ਭਰ ਦਿੱਤੀ ਹੈ। ਹੁਣ ਸਿੱਖਿਆ ਵਿਭਾਗ ਵੱਲੋਂ ਤਿਆਰ ਇਸ ਪ੍ਰਸਤਾਵ ਨੂੰ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਲਈ ਭੇਜਣ ਹਿੱਤ ਤਿਆਰ ਕਰ ਲਿਆ ਗਿਆ ਹੈ। ਉਨ•ਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ•ਨ ਲਈ ਸਿੱਖਿਆ ਵਿਭਾਗ ਦਾ ਆਪਣਾ ਭਰਤੀ ਬੋਰਡ ਪਹਿਲਾਂ ਹੀ ਕੈਬਨਿਟ ਵੱਲੋਂ ਪ੍ਰਵਾਨ ਹੈ, ਜਿਸ ਲਈ ਸਿੱਖਿਆ ਵਿਭਾਗ ਵੱਲੋਂ ਕਿਸੇ ਕਿਸਮ ਦੀ ਕੋਈ ਹੋਰ ਦੇਰੀ ਦੀ ਸੰਭਾਵਨਾ ਨਹੀਂ ਹੋਵੇਗੀ। ਇਸ ਲਈ ਜਿਵੇਂ ਹੀ ਪੰਜਾਬ ਦੀ ਕੈਬਨਿਟ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਮਿਲ ਜਾਵੇਗੀ, ਨਾਲ ਹੀ ਨਵੀਂ ਭਰਤੀ ਵਿੱਤ ਵਿਭਾਗ ਵਿਭਾਗ ਵੱਲੋਂ ਪ੍ਰਵਾਨਿਤ ਅਸਾਮੀਆਂ ਅਨੁਸਾਰ ਇਸ਼ਤਿਹਾਰ ਦੇ ਕੇ ਪ੍ਰਕਿਰਿਆ 31 ਮਾਰਚ, 2020 ਤੱਕ ਪੂਰਨ ਕਰ ਦਿੱਤੀ ਜਾਵੇਗੀ।

ਸਿੱਖਿਆ ਸੁਧਾਰ ਟੀਮਾਂ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਕਾਮਯਾਬੀ ਦਾ ਧੁਰਾ ਬਣਨ : ਸਿੱਖਿਆ ਸਕੱਤਰ

ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਪ੍ਰਕਿਰਿਆ ਨੂੰ ਬਹੁਤ ਹੀ ਵਧੀਆ ਢੰਗ ਨਾਲ ਨੇਪਰੇ ਚਾੜਿ•ਆ ਹੈ। ਇਸ ਲਈ ਸਿੱਖਿਆ ਵਿਭਾਗ ਨੇ ਵਿੱਤ ਵਿਭਾਗ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਕੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਅਧਿਆਪਕਾਂ ਦੀਆਂ ਅਸਾਮੀਆਂ ਦੀ ਮੰਗ ਰੱਖੀ, ਜਿਸ 'ਤੇ ਸਹੀ ਢੰਗ ਨਾਲ ਕਾਰਵਾਈ ਕਰਦਿਆਂ ਬੇਰੁਜ਼ਗਾਰ ਟੀਈਟੀ ਪਾਸ ਨੌਜਵਾਨਾਂ ਦੀਆਂ ਆਸਾਂ ਨੂੰ ਬੂਰ ਪੇਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਇੱਕ ਮੀਟਿੰਗ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਕੀਤੀ ਗਈ ਹੈ, ਜਿਸ ਵਿੱਚ ਅਧਿਆਪਕਾਂ ਦੀਆਂ ਸੀਨੀਆਰਤਾ ਸੂਚੀਆਂ ਤਿਆਰ ਕਰਕੇ ਰਹਿੰਦੀਆਂ ਤਰੱਕੀਆਂ ਦੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਨ ਲਈ ਵੀ ਸਖ਼ਤ ਤਾੜਨਾ ਵੀ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਨਿਆਂ-ਮੁਜ਼ਾਹਰਿਆਂ ਨੂੰ ਛੱਡ ਕੇ ਸ਼ਾਂਤ ਰਹਿਣ ਕਿਉਂਕਿ ਸਿੱਖਿਆ ਵਿਭਾਗ ਵੱਲੋਂ ਭਰਤੀ ਪ੍ਰਕਿਰਿਆ ਆਰੰਭਣ ਲਈ ਬਹੁਤ ਤੇਜ਼ੀ ਨਾਲ ਕਾਰਜ ਕੀਤਾ ਜਾ ਰਿਹਾ ਹੈ।  

Get the latest update about Punjab Educational News, check out more about News In Punjabi, True Scoop News, Vijay Inder Singla & Department Of Education

Like us on Facebook or follow us on Twitter for more updates.