ਜਲੰਧਰ : ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਵਲੋਂ ਕੇਨੈਡਾ ਦੇ ਕੌਂਸਲ ਜਨਰਲ ਪੈਟਰਿਕ ਹੇਬਰਟ ਨਾਲ ਕੇਨੈਡਾ ਵਿਖੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਵਿਦਿਅਕ ਸੰਸਥਾਵਾਂ ਵਿੱਚ ਪੰਜਾਬੀ ਵਿਦਿਆਰਥੀਆਂ ਵਲੋਂ ਲੱਖਾਂ ਰੁਪਏ ਖ਼ਰਚ ਕੇ ਲਏ ਗਏ ਦਾਖਲੇ ਸਬੰਧੀ ਮੁੱਦਿਆਂ ਨੂੰ ਉਠਾਇਆ ਗਿਆ ਜਿਸ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੌਂਸਲ ਜਨਰਲ ਵਲੋਂ ਅੱਜ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਜਿਥੇ ਉਨ੍ਹਾਂ ਵਲੋਂ ਆਪਸੀ ਹਿੱਤਾਂ ਨਾਲ ਸਬੰਧਿਤ ਅਨੇਕਾਂ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਦਹਾਕਿਆਂ ਤੋਂ ਕੇਨੈਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵਲੋਂ ਕੇਨੈਡਾ ਦੇ ਵਿਕਾਸ ਵਿੱਚ ਪਾਏ ਜਾ ਰਹੇ ਵੱਡੇਮੁੱਲੇ ਯੋਗਦਾਨ ’ਤੇ ਚਾਨਣਾ ਪਾਇਆ ਗਿਆ, ਜਿਨ੍ਹਾਂ ਵਲੋਂ ਕੇਨੈਡੀਅਨ ਅਰਥ ਵਿਵਸਥਾ ਵਿੱਚ ਮਹੱਤਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।
Get the latest update about Online Punjabi News, check out more about Truescoop News, Punjab News, Canadian Consul General & meeting
Like us on Facebook or follow us on Twitter for more updates.