ਡਿਪਟੀ ਕਮਿਸ਼ਨਰ ਪੁਲਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ ਸ਼ਹਿਰ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਪੁਲਸ ਜਲੰਧਰ ਸ਼੍ਰੀ ਬਲਕਾਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ...

ਜਲੰਧਰ— ਜਲੰਧਰ ਸ਼ਹਿਰ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਪੁਲਸ ਜਲੰਧਰ ਸ਼੍ਰੀ ਬਲਕਾਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਰੈਸਟੋਰੇਂਟ, ਕਲੱਬ, ਬਾਰ, ਪੱਬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ ਜਿਨ੍ਹਾਂ ਪਾਸ ਲਾਇਸੰਸ ਹਨ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਆਦਿ ਪਰੋਸਣ ਦੇ ਨਾਲ-ਨਾਲ ਕਿਸੇ ਨਵੇਂ ਗ੍ਰਾਹਕ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਣਗੇ।

DCP ਦੇਵਿੰਦਰ ਸਿੰਘ 'ਤੇ ਵੱਡੀ ਕਾਰਵਾਈ, ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਬਰਖ਼ਾਸਤ

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਅਤੇ ਹੋਰ ਜਿਨਾਂ ਪਾਸ ਖਾਣ ਤੇ ਪੀਣ ਦੀਆਂ ਥਾਵਾਂ ਦੇ ਲਾਇਸੰਸ ਹਨ ਅੱਧੀ ਰਾਤ 12 ਵਜੇ ਤੋਂ ਬਾਅਦ ਬੰਦ ਰਹਿਣਗੇ। ਸ਼ਰਾਬ ਦੇ ਠੇਕੇ ਦੇ ਨਾਲ ਜੇ ਕੋਈ ਅਹਾਤਾ ਹੈ ਤਾਂ ਇਹ ਰਾਤ 11 ਵਜੇ ਤੋਂ ਬਾਅਦ ਮੁਕੰਮਲ ਤੌਰ 'ਤੇ ਬੰਦ ਰਹਿਣਗੇ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਬਾਅਦ ਡੀ.ਜੇ. ਅਤੇ ਉੱਚੀ ਅਵਾਜ਼ ਵਿੱਚ ਮਿਊਜ਼ਿਕ ਸਿਸਟਮ ਚਲਾਉਣ 'ਤੇ ਵੀ ਪਾਬੰਦੀ ਹੋਵੇਗੀ। ਉਪਰੋਕਤ ਇਹ ਹੁਕਮ 15 ਮਾਰਚ 2020 ਤੱਕ ਲਾਗੂ ਰਹਿਣਗੇ।

Get the latest update about Deputy Commissioner Police, check out more about Punjab News, Balkar Singh, News In Punjabi & Criminal Procedure Code 1973

Like us on Facebook or follow us on Twitter for more updates.