ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫੋਨ ਮੁਹੱਈਆ ਕਰਵਾਉਣ ਦੇ ਦੋਸ਼ 'ਚ ਡਿਪਟੀ ਜੇਲ੍ਹ ਸੁਪਰੀਡੈਂਟ ਗ੍ਰਿਫਤਾਰ

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਜੇਲ੍ਹ ਸੁਪਰੀਡੈਂਟ ਗੁਰਚਰਨ ਸਿੰ...

ਫਿਰੋਜ਼ਪੁਰ- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਜੇਲ੍ਹ ਸੁਪਰੀਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਤੇ ਵੱਡੀ ਪੱਧਰ 'ਤੇ ਪੈਸੇ ਵਸੂਲਣ ਦੇ ਦੋਸ਼ ਹੇਠ ਫ਼ਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ (ਡਿਪਟੀ ਸੁਪਰਡੈਂਟ) ਨੂੰ ਐਸਐਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਲੀਵਾਲ ਉੱਪਰ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਦੇ ਸਿਮ ਕਾਰਡ ਮੁਹੱਈਆ ਕਰਵਾਉਣ ਤੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਹਨ।

ਪੁਲਿਸ ਮੁਤਾਬਕ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ 'ਚ ਪੁਲਿਸ ਜਦੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਦੇ ਇਲਾਕੇ 'ਚ ਪਹੁੰਚੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ, ਜੋ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬਤੌਰ ਡਿਪਟੀ ਸੁਪਰਡੈਂਟ ਤਾਇਨਾਤ ਹੈ, ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਤੇ ਕੈਦੀਆਂ ਨੂੰ ਵੱਡੀ ਪੱਧਰ 'ਤੇ ਮੋਬਾਈਲ ਫ਼ੋਨ, ਸਿਮ ਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹੈ। ਉਹ ਬਾਹਰੋਂ ਨਸ਼ਾ ਤਸਕਰਾਂ ਤੋਂ ਨਸ਼ਾ ਪ੍ਰਾਪਤ ਕਰਕੇ ਆਪਣੇ ਸਟਾਫ਼ ਰਾਹੀਂ ਤੇ ਖੁਦ ਜੇਲ੍ਹ ਅੰਦਰ ਕੈਦੀਆਂ ਨੂੰ ਸਪਲਾਈ ਕਰਦਾ ਹੈ। 

Get the latest update about Punjab News, check out more about ferozepur central jail, deputy jail superintendent, Truescoop News & extorting money

Like us on Facebook or follow us on Twitter for more updates.