ਜਲੰਧਰ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਕਾਂਗਰਸ ਨੂੰ ਦਿੱਤਾ ਝਟਕਾ, 5 ਕੌਂਸਲਰਾਂ ਸਮੇਤ 'ਆਪ' 'ਚ ਹੋਏ ਸ਼ਾਮਲ

ਜਲੰਧਰ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਅਸਤੀਫੇ ਦੇ ਨਾਲ ਹੀ ਰੋਹਨ ਸਹਿਗਲ ਸਮੇਤ 5 ਕੌਂਸਲਰ ਵੀ ਪਾਰਟੀ ਛੱਡ ਚੁੱਕੇ ਹਨ...

ਜਲੰਧਰ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਅਸਤੀਫੇ ਦੇ ਨਾਲ ਹੀ ਰੋਹਨ ਸਹਿਗਲ ਸਮੇਤ 5 ਕੌਂਸਲਰ ਵੀ ਪਾਰਟੀ ਛੱਡ ਚੁੱਕੇ ਹਨ। ਇਹ ਅਸਤੀਫੇ ਕਾਂਗਰਸ ਪਾਰਟੀ ਲਈ ਬਹੁਤ ਵੱਡਾ ਝਟਕਾ ਬਣ ਕੇ ਆਏ ਹਨ। ਇਸ ਕਾਰਨ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦਸ ਦਈਏ ਕਿ ਇਹ ਅਸਤੀਫਾ ਲਗਭਗ ਇੱਕ ਮਹੀਨੇ ਬਾਅਦ ਆਇਆ ਹੈ ਜਦੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਉਨ੍ਹਾਂ ਨੂੰ ‘ਪਾਰਟੀ ਵਿਰੋਧੀ ਗਤੀਵਿਧੀਆਂ’ ਲਈ ਮੁਅੱਤਲ ਕਰ ਦਿੱਤਾ ਸੀ। ਜਿਸ ਦਾ ਮੇਅਰ ਨੇ ਜਵਾਬ ਦਿੱਤਾ ਕਿ ਪਾਰਟੀ ਦੇ ਕੁਝ ਆਗੂ ਵੜਿੰਗ ਨੂੰ ਉਸ ਵਿਰੁੱਧ ਭੜਕਾ ਰਹੇ ਹਨ।

Get the latest update about JALANDHAR DEPUTY MAYOR, check out more about MAYOR RESIGNS, LATEST PUNJAB NEWS, PUNJAB NEWS TODAY & BUNTY JOINS AAP

Like us on Facebook or follow us on Twitter for more updates.