ਐਕਸ਼ਨ ਮੋਡ 'ਚ ਡੀਜੀਪੀ ਗੌਰਵ ਯਾਦਵ, ਗੈਂਗਸਟਰਾਂ ਅਤੇ ਡਰੱਗ ਡੀਲਰਾਂ ਖਿਲਾਫ ਛੇੜੀ ਨਵੀਂ ਮੁਹਿੰਮ

ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਪੁਲਿਸ ਨੇ ਪੰਜਾਬ ਦੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ...

ਪੰਜਾਬ ਦੇ ਨਵੇਂ ਡੀਜੀਪੀ ਗੌਰਵ ਯਾਦਵ ਨੇ ਅਹੁਦਾ ਸੰਭਾਲਦੇ ਹੀ ਪੰਜਾਬ ਦੇ ਗੈਂਗਸਟਰਾਂ ਅਤੇ ਡਰੱਗ ਡੀਲਰਾਂ ਖਿਲਾਫ ਮੁਹਿੰਮ ਛੇੜ ਦਿੱਤੀ ਹੈ। ਉਕਤ ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵਲੋਂ ਜਲੰਧਰ ਪੁਲਿਸ ਕਮਿਸ਼ਨਰ ਅਤੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਕਈ ਇਲਾਕਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਪੁਲਿਸ ਨੇ ਪੰਜਾਬ ਦੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। 

ਪੁਲਿਸ ਵੱਲੋਂ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਪੁਲੀਸ ਦੀ ਕਾਰਵਾਈ ਜਾਰੀ ਰਹੇਗੀ। ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਅਪਰਾਧੀਆਂ ਤੋਂ ਮੁਕਤ ਕਰਕੇ ਸੂਬੇ ਨੂੰ ਚੰਗਾ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਪਤ ਅਪਰੇਸ਼ਨ ਕੀਤੇ ਜਾ ਰਹੇ ਹਨ ਜਿਸ ਬਾਰੇ ਉਹ ਕੋਈ ਜਾਣਕਾਰੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਸਮੂਹ ਅਧਿਕਾਰੀ ਇਨ੍ਹਾਂ ਅਪਰਾਧੀਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨਗੇ।

Get the latest update about gaurav yadav, check out more about gagters, dgp punjab, adgp arpit shukla & drug smugglers

Like us on Facebook or follow us on Twitter for more updates.