ਕਿਸਾਨ ਜੱਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਐਲਾਨ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ 'ਚ ਰੋਜ਼ਾਨਾ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਲਈ ਸਰਕਾਰ ਵੱਲੋ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ...

ਜਲੰਧਰ— ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ 'ਚ ਰੋਜ਼ਾਨਾ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਲਈ ਸਰਕਾਰ ਵੱਲੋ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੱਥੇਬੰਦੀਆਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ। ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਇਸ ਵਿਚਾਲੇ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਪਤਾ ਲੱਗਾ ਹੈ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ।

ਦਿਲਜੀਤ, ਬੱਬੂ ਮਾਨ ਸਮੇਤ ਕਿਸਾਨਾਂ ਦੇ ਹੱਕ 'ਚ ਖੜ੍ਹੇ ਹੋਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਇਹ ਸਿਤਾਰੇ

ਹੁਣ ਹਾਲ ਹੀ 'ਚ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਇਸ ਬਾਰੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ। ਦਿਲਜੀਤ ਦੋਸਾਂਝ ਨੇ ਲਿਖਿਆ, ''ਕਿਸਾਨ ਜੱਥੇਬੰਦੀਆਂ ਦੇ ਪੰਜਾਬ ਬੰਦ ਸੱਦੇ 'ਤੇ ਅਸੀਂ ਸਾਰੇ ਨਾਲ ਹਾਂ। ਪੰਜਾਬ ਦਾ ਹਰ ਇਕ ਬਾਸ਼ਿੰਦਾ ਕਿਸਾਨਾਂ ਦੇ ਨਾਲ ਹੈ। ਬਿੱਲ ਨੂੰ ਸਹੀ ਕਹਿਣ ਵਾਲੇ ਇਕ ਵਾਰੀ ਕਿਸਾਨਾਂ ਨਾਲ ਗੱਲ੍ਹ ਤਾਂ ਕਰ ਕੇ ਦੇਖਣ। ਪੰਜਾਬੀ ਭਾਸ਼ਾ ਜੰਮੂ-ਕਸ਼ਮੀਰ 'ਚ ਸਰਕਾਰੀ ਭਾਸ਼ਾਵਾਂ 'ਚੋਂ ਬਾਹਰ ਕੱਢ ਦਿੱਤੀ ਗਈ ਹੈ। ਇਹ ਹੋ ਕੀ ਰਿਹਾ ਹੈ ਜਨਾਬ।''

Video : ਮੁੱਖ ਮੰਤਰੀ ਨੇ ਲਿਆ ਸਿੱਧੂ ਮੂਸੇਵਾਲਾ ਨਾਲ ਪੰਗਾ, ਆਖੀ ਇਹ ਵੱਡੀ ਗੱਲ੍ਹ

ਜ਼ਿਕਰਯੋਗ ਹੈ ਕਿ ਖੇਤੀਬਾੜੀ ਬਿੱਲ 'ਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਚਾਹੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਪਰ ਉਹ ਪਹਿਲਾਂ ਕਿਸਾਨ ਹਨ। ਇਸ ਲਈ ਉਹ ਕਿਸਾਨ ਸੰਘਰਸ਼ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਧਰ, ਕਿਸਾਨਾਂ ਵੱਲੋਂ 48 ਘੰਟਿਆਂ ਲਈ ਰੇਲਾਂ ਰੋਕਣ ਦੇ ਕੀਤੇ ਐਲਾਨ ਕਰਕੇ ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਗੱਡੀਆਂ ਰੱਦ ਕਰ ਦਿੱਤੀਆਂ ਹਨ। ਇਸ ਲਈ ਅਗਲੇ ਤਿੰਨ ਦਿਨ ਪੰਜਾਬ ਵੱਲ ਕੋਈ ਰੇਲ ਗੱਡੀ ਨਹੀਂ ਆਏਗੀ।

ਬੱਬੂ ਮਾਨ ਦੇ ਇਸ ਕਰੀਬੀ ਦੀ ਹੋਈ ਮੌਤ, ਟੁੱਟਿਆ ਦੁੱਖਾਂ ਦਾ ਪਹਾੜ

ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨ ਖੇਤੀ ਬਿੱਲਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ। ਇਸ ਲਈ ਫ਼ੈਸਲਾ ਕੀਤਾ ਗਿਆ ਕਿ ਪਹਿਲੀ ਅਕਤੂਬਰ ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਖੇਤੀ ਬਿਲਾਂ ਨੂੰ ਰੱਦ ਕਰਨ ਦੇ ਮਤੇ ਪਵਾ ਕੇ ਭਾਰਤ ਸਰਕਾਰ ਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ।

Get the latest update about True Scoop News, check out more about farmer protest, Diljit Dosanjh, News In Punjabi & Agriculture ordinance

Like us on Facebook or follow us on Twitter for more updates.