ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਵਿਚ ਫਿਰ ਪੋਸਟ ਕਰ ਕੇ ਵੱਡੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਨਾਂ ਆਉਣ ਦੇ ਦੋ ਸਾਲ ਬਾਅਦ ਵੀ ਉਨ੍ਹਾਂ ਦਾ ਨਾਂ ਐੱਫ.ਆਈ.ਆਰ. ਵਿਚ ਕਿਉਂ ਨਹੀਂ ਆਇਆ। ਇਸ ਪਿੱਛੇ ਕੌਣ ਜ਼ਿੰਮੇਦਾਰ ਹੈ।
ਨਵਜੋਤ ਸਿੰਘ ਸਿੱਧੂ ਨੇ ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਪਾਈ ਪੋਸਟ ਵਿਚ ਕਿਹਾ ਕਿ 'ਜੇ ਚਾਰਜਸ਼ੀਟ ਵਿੱਚ ਪਰਕਾਸ਼ ਤੇ ਸੁਖਬੀਰ ਬਾਦਲ ਦੇ ਨਾਮ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖਿਲਾਫ਼ ਚਲਾਨ ਪੇਸ਼ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਦਾ ਨਾਮ ਐਫ.ਆਈ.ਆਰ 'ਚ ਪਾਇਆ ਗਿਆ... ਤਾਂ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ?
ਇਨ੍ਹਾਂ ਦੋਹਾਂ ਵਿਰੁੱਧ ਸਬੂਤ ਅਦਾਲਤ ਸਾਹਮਣੇ ਕਿਉਂ ਪੇਸ਼ ਨਹੀਂ ਕੀਤੇ ਗਏ ? ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ 'ਚ ਪਾਉਣ ਤੇ ਲੀਹੋਂ ਲਾਹੁਣ ਲਈ ਕੌਣ ਜ਼ੁੰਮੇਵਾਰ ਹੈ ?#ਬੇਅਦਬੀ #Sacrilege #Bargari #SIT #HighCourtVerdict'
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਸਾਬਕਾ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲਏ ਬਿਨਾਂ ਉਨ੍ਹਾਂ ਉੱਤੇ ਸਿੱਧਾ ਹਮਲਾ ਬੋਲਿਆ ਸੀ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਪੁੱਛਿਆ ਕਿ ਬੇਅਦਬੀ ਕੇਸ ਦੀ ਗ੍ਰਹਿਮੰਤਰੀ ਲਈ ਤਰਜੀਹ ਨਹੀਂ ਸੀ। ਜ਼ਿੰਮੇਦਾਰੀ ਤੋਂ ਭੱਜਣਾ ਅਤੇ ਐਡਵੋਕੇਟ ਜਨਰਲ ਨੂੰ ਬਲੀ ਦਾ ਬਕਰਾ ਬਣਾਉਣ ਦਾ ਸਿੱਧਾ ਮਤਲੱਬ ਹੈ ਕਿ ਅਫਸਰਸ਼ਾਹੀ ਕੰਟਰੋਲ ਵਿਚ ਨਹੀਂ ਹੈ। ਐਡਵੋਕੇਟ ਜਨਰਲ ਦਾ ਕਾਬੂ ਕਿਸ ਦੇ ਹੱਥ ਵਿਚ ਹੈ। ਜਿੰਮੇਦਾਰੀਆਂ ਤੋਂ ਭੱਜਣ ਦੀ ਇਸ ਖੇਡ ਵਿਚ ਲੀਗਲ ਟੀਮ ਤਾਂ ਸਿਰਫ ਪਿਆਦੇ ਹਨ।
ਜ਼ਿਕਰਯੋਗ ਹੈ ਕਿ ਬੇਸ਼ੱਕ ਅੱਜ ਵੀ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਨਹੀਂ ਲਿਆ ਪਰ ਅੱਜ ਉਨ੍ਹਾਂ ਨੇ ਬਤੌਰ ਗ੍ਰਹਿਮੰਤਰੀ ਉਨ੍ਹਾਂ ਦੀ ਕਾਰਗੁਜਾਰੀ ਉੱਤੇ ਸਵਾਲ ਖੜੇ ਕਰ ਦਿੱਤੇ। ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਹੀ ਗ੍ਰਹਿ ਵਿਭਾਗ ਵੀ ਹੈ, ਇਸ ਲਈ ਅਜੌਕਾ ਟਵੀਟ ਉਨ੍ਹਾਂ 'ਤੇ ਸਿੱਧਾ ਹਮਲਾ ਹੈ।
ਦੱਸ ਦਈਏ ਕਿ ਪਿਛਲੇ ਦਿਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਰੱਦ ਕਰ ਦਿੱਤਾ ਅਤੇ ਇਸ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ। ਇਹ ਵੀ ਤਕੀਦ ਕੀਤੀ ਕਿ ਨਵੀਂ ਬਨਣ ਵਾਲੀ ਐਸ.ਆਈ.ਟੀ. ਵਿਚ ਉਨ੍ਹਾਂ ਨੂੰ ਨਹੀਂ ਰੱਖਿਆ ਜਾਵੇ। ਇਸ ਨਾਲ ਇਹ ਕੇਸ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਿਆ ਹੈ ਤੇ ਵਿਰੋਧੀ ਦਲਾਂ ਨੇ ਮੁੱਖ ਮੰਤਰੀ ਨੂੰ ਨਿਸ਼ਾਨੇ ਉੱਤੇ ਲਿਆ ਹੋਇਆ ਹੈ।
Get the latest update about Kotakpura Case, check out more about direct attack, Navjot Singh Sidhu, Truescoop & Sukhbir Singh Badal
Like us on Facebook or follow us on Twitter for more updates.